09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ -ਰੁਪਿੰਦਰ ਸਿੰਘ

ਲੁਧਿਆਣਾ 9 ਸਤੰਬਰ- ਰੁਪਿੰਦਰ ਸਿੰਘ ਜੁਆਇੰਟ ਸੀ.ਪੀ ਲੁਧਿਆਣਾ ਨੇ ਦੱਸਿਆ ਕਿ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕੁਝ ਵਿਅਕਤੀਆਂ ਵੱਲੋਂ ਕੀਤੀ ਗਈ ਅਪਮਾਨਜਨਕ ਹਰਕਤ ਦੇ ਸੰਬੰਧ ਵਿਚ ਥਾਣਾ...

Ad Position 21
repet_subhas-goyals [Copy P29]
ਅਜੀਤ ਡੈਸਕ 09-09-2026

ਲੁਧਿਆਣਾ 9 ਸਤੰਬਰ- ਰੁਪਿੰਦਰ ਸਿੰਘ ਜੁਆਇੰਟ ਸੀ.ਪੀ ਲੁਧਿਆਣਾ ਨੇ ਦੱਸਿਆ ਕਿ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕੁਝ ਵਿਅਕਤੀਆਂ ਵੱਲੋਂ ਕੀਤੀ ਗਈ ਅਪਮਾਨਜਨਕ ਹਰਕਤ ਦੇ ਸੰਬੰਧ ਵਿਚ ਥਾਣਾ ਸਲੇਮ ਟਾਬਰੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਘਟਨਾ ਵਿਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਵੱਖ ਵੱਖ ਟੀਮਾਂ ਲਾਈਆਂ ਗਈਆਂ ਹਨ। ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਕੁਝ ਜਥੇਬੰਦੀਆਂ ਵੱਲੋਂ ਦਿੱਤੇ ਅੱਜ ਲੁਧਿਆਣਾ ਬੰਦ ਦੇ ਸੱਦੇ ਦੇ ਮੱਦੇਨਜ਼ਰ ਸ਼ਹਿਰ ਵਿਚ ਸੁਰੱਖਿਆ ਅਤੇ ਟ੍ਰੈਫ਼ਿਕ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਪੁਲਿਸ ਬਲ ਦੀ ਤਾਇਨਾਤੀ ਦੇ ਨਾਲ-ਨਾਲ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਿਗਰਾਨੀ ਵੀ ਵਧਾਈ ਗਈ ਸੀ। ਜਿਸ ਕਰਕੇ ਸ਼ਾਂਤੀਪੂਰਵਕ ਬੰਧ ਸਮਾਪਤ ਹੋ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ‘ਚ ਪੁਲਿਸ ਦਾ ਸਪੈਸ਼ਲ ਐਕਸ਼ਨ ! ਮਾੜੇ ਅਨਸਰਾਂ ‘ਤੇ ਸ਼ਿਕੰਜਾ, ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੇ ਕੱਟੇ ਚਲਾਨ ਅਗਲੀ ਖ਼ਬਰ ਪਿੰਡ ਕੁੱਤੀਵਾਲ ਵਿਖੇ ਘਰ ਨੂੰ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਦਾ ਸਮਾਨ ਸੜ ਕੇ ਸੁਆਹ
Ad Position 24