10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਅਣ-ਐਲਾਨੇ ਪਾਵਰਕਾਮ ਕੱਟਾਂ ਤੋਂ ਭੜਕੇ ਕਿਸਾਨ, ਬੀਕੇਯੂ ਡਕੌਂਦਾ (ਧਨੇਰ) ਵਲੋਂ ਰਾਏਕੋਟ ਵਿਖੇ ਰੋਸ ਧਰਨਾ

ਰਾਏਕੋਟ (ਲੁਧਿਆਣਾ), 10 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਖੇਤੀਬਾੜੀ ਸੈਕਟਰ ਨੂੰ ਨਿਰਵਿਘਨ 8 ਘੰਟੇ ...

Ad Position 21
repet_subhas-goyals [Copy P29]
ਅਜੀਤ ਡੈਸਕ 10-09-2026

ਰਾਏਕੋਟ (ਲੁਧਿਆਣਾ), 10 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਖੇਤੀਬਾੜੀ ਸੈਕਟਰ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਨਾ ਮਿਲਣ ਤੋਂ ਅੱਕੇ ਕਿਸਾਨਾਂ ਦਾ ਗੁੱਸਾ ਅੱਜ ਸੜਕਾਂ ’ਤੇ ਫੁੱਟ ਪਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੀ ਅਗਵਾਈ ਹੇਠ ਲਾਮਬੰਦ ਹੋਏ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਪਾਵਰਕਾਮ ਦਫ਼ਤਰ ਰਾਏਕੋਟ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ ਗਿਆ।

ਇਸ ਮੌਕੇ ਬੀਕੇਯੂ ਏਕਤਾ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਸੀਲੋਆਣੀ, ਸਰਬਜੀਤ ਸਿੰਘ ਧੂਰਕੋਟ ਪ੍ਰਧਾਨ ਬਲਾਕ ਰਾਏਕੋਟ ਅਤੇ ਸਰਬਜੀਤ ਸਿੰਘ ਪ੍ਰਧਾਨ ਬਲਾਕ ਸੁਧਾਰ ਦੀ ਸ਼ਾਂਝੀ ਅਗਵਾਈ ਹੇਠ ਕਿਸਾਨਾਂ ਦੇ ਵੱਡੇ ਇਕੱਠ ਵਲੋਂ ਸਰਦਾਰ ਹਰੀ ਸਿੰਘ ਨਲੂਆ ਚੌਂਕ ਰਾਏਕੋਟ ਵਿਖੇ ਸਰਕਾਰ ਖ਼ਿਲਾਫ਼ ਜ਼ੰਮ ਕੇ ਨਾਅਰੇਬਾਜ਼ੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਰੋੜੀਕਪੂਰਾ ਨੇੜੇ ਜੈਤੋ ਰਜਵਾਹੇ ’ਚ 30 ਫੁੱਟ ਪਾੜ, ਝੋਨੇ ਦੀ ਫ਼ਸਲ ਪ੍ਰਭਾਵਿਤ ਅਗਲੀ ਖ਼ਬਰ ਚੰਦਰਯਾਨ-3 ਨੇ ਭਾਰਤ ਨੂੰ ਪਹਿਲਾ ਦੇਸ਼ ਬਣਾ ਦਿੱਤਾ ਹੈ-ਪ੍ਰਧਾਨ ਮੰਤਰੀ ਮੋਦੀ
Ad Position 24