11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

517 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ) - ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਮਲੋਆ ਦੇ ਈਡਬਲਿਊਐੱਸ ਕਾਲੋਨੀ ਵਾਸੀ ਮੋਨੂ ਨੂੰ 517 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ) - ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਮਲੋਆ ਦੇ ਈਡਬਲਿਊਐੱਸ ਕਾਲੋਨੀ ਵਾਸੀ ਮੋਨੂ ਨੂੰ 517 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮਾਮਲੇ ਵਿਚ ਉਸ ਦੇ ਸਾਥੀ ਸਚਿਨ ਸ਼ੁਕਲਾ, ਵਾਸੀ ਸਮਾਲ ਫਲੈਟਸ, ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸਚਿਨ ਕੋਲੋਂ ਇਕ ਦੇਸੀ ਪਿਸਤੌਲ ਬਰਾਮਦ ਹੋਣ ਦੀ ਗੱਲ ਪੁਲਿਸ ਵਲੋਂ ਦੱਸੀ ਗਈ ਹੈ। ਇਸ ਸੰਬੰਧੀ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸਐੱਸਪੀ ਆਪ੍ਰੇਸ਼ਨਜ਼ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੋਨੂ ਨੂੰ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਇਸ ਸਮੇਂ ਪੁਲਿਸ ਰਿਮਾਂਡ ’ਤੇ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਆਰ. ਪੀ. ਆਈ. ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਨਾਲ ਮਿਲ ਕੇ ਚੋਣ ਲੜਨ ਲਈ ਤਿਆਰ - ਰਾਮਦਾਸ ਅਠਾਵਲੇ ਅਗਲੀ ਖ਼ਬਰ ਨਿਊਜ਼ੀਲੈਂਡ ਭੇਜਣ ਤੇ ਬਿਊਟੀ ਥੈਰੇਪਿਸਟ ਦੀ ਨੌਕਰੀ ਦਿਵਾਉਣ ਦੇ ਨਾਂ ’ਤੇ 7 ਲੱਖ ਦੀ ਠੱਗੀ
Ad Position 24