11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਆਰ. ਪੀ. ਆਈ. ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਨਾਲ ਮਿਲ ਕੇ ਚੋਣ ਲੜਨ ਲਈ ਤਿਆਰ - ਰਾਮਦਾਸ ਅਠਾਵਲੇ

ਲੁਧਿਆਣਾ, 11 ਸਤੰਬਰ ( ਰੁਪੇਸ ਕੁਮਾਰ)- ਪਬਲਿਕਨ ਪਾਰਟੀ ਆਫ ਇੰਡੀਆ ਦੇ ਮੁਖੀ ਤੇ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਹੈ ਕਿ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਹੋਣਾ ਚਾਹੀਦਾ ਹੈ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਲੁਧਿਆਣਾ, 11 ਸਤੰਬਰ ( ਰੁਪੇਸ ਕੁਮਾਰ)- ਪਬਲਿਕਨ ਪਾਰਟੀ ਆਫ ਇੰਡੀਆ ਦੇ ਮੁਖੀ ਤੇ ਕੇਂਦਰੀ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਹੈ ਕਿ ਪੰਜਾਬ ਅੰਦਰ ਅਕਾਲੀ-ਭਾਜਪਾ ਗਠਜੋੜ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਪਾਰਟੀ ਦੋਵੇਂ ਧਿਰਾਂ ਨਾਲ ਮਿਲ ਕੇ ਚੋਣ ਲੜਨ ਲਈ ਤਿਆਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੁਧਿਆਣਾ ਵਿਚ ਬੀਤੇ ਦਿਨੀਂ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਜ਼ੋਰਦਾਰ ਨਿੰਦਾ ਕਰਦਿਆਂ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਅਠਾਵਲੇ ਪੰਜਾਬ ਫੇਰੀ ਦੌਰਾਨ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰ ਰਹੇ ਸਨ। 

ਇਸ ਮੌਕੇ ਅਠਾਵਲੇ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਐੱਨ.ਡੀ.ਏ. ਨਾਲ ਗਠਜੋੜ ਵਿਚ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਵਾਈ ਹੇਠ ਦੇਸ਼ ਦੁਨੀਆ ਦੀ ਚੌਥੀ ਅਰਥ ਵਿਵਸਥਾ ਬਣਿਆ ਹੈ ਅਤੇ 2029 ਵਿਚ ਵੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐੱਨ.ਡੀ.ਏ. ਦੀ ਸਰਕਾਰ ਬਣੇਗੀ। ਉਨ੍ਹਾਂ ਨੇ ਕਾਂਗਰਸ ਉੱਪਰ ਝੂਠੀ ਬਿਆਨਬਾਜ਼ੀ ਕਰਨ ਦਾ ਦੋਸ਼ ਲਗਾਇਆ। ਉੱਥੇ ਹੀ ਆਪਣੀ ਪੰਜਾਬ ਫੇਰੀ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇੱਥੇ ਵੱਡੀ ਗਿਣਤੀ ’ਚ ਐੱਸ.ਸੀ. ਭਾਈਚਾਰੇ ਦੇ ਲੋਕ ਰਹਿੰਦੇ ਹਨ ਅਤੇ ਉਨ੍ਹਾਂ ਨੇ ਜਲੰਧਰ ਵਿਖੇ ਸੰਤ ਨਿਰੰਜਨ ਦਾਸ ਜੀ ਨਾਲ ਵੀ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਅੰਦਰ ਅਕਾਲੀ - ਭਾਜਪਾ ਗਠਜੋੜ ਵਿਚ ਸ਼ਾਮਿਲ ਹੋ ਕੇ ਪਾਰਟੀ ਅਹਿਮ ਭੂਮਿਕਾ ਨਿਭਾਅ ਸਕਦੀ ਹੈ। 

Ad Position 22
No active advertisement
ਪਿਛਲੀ ਖ਼ਬਰ ਨਿਪਾਲ ’ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ ਰਾਹਤ ਸਮੱਗਰੀ ਦੇ 4 ਟਰੱਕ ਰਵਾਨਾ ਅਗਲੀ ਖ਼ਬਰ 517 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ
Ad Position 24