28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

Ad Position 21
No active advertisement
ਅਜੀਤ ਡੈਸਕ 11-09-2026

ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਨੂੰ ਇਕ ਅਕਾਲ ਪੁਰਖ ਨਾਲ ਜੋੜਨ ਵਾਲੇ ਸਰਬਸਾਂਝੇ ਅਤੇ ਪਾਵਨ ਗ੍ਰੰਥ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਗੁਰੂ ਸਾਹਿਬਾਨ ਤੋਂ ਇਲਾਵਾ ਵੱਖ-ਵੱਖ ਧਰਮਾਂ, ਵਰਗਾਂ ਨਾਲ ਸਬੰਧਤ ਭਗਤਾਂ ਦੀ ਬਾਣੀ ਦਰਜ ਹੈ, ਜੋ ਮਨੁੱਖ ਨੂੰ ਵੰਡੀਆਂ ਤੋਂ ਉੱਪਰ ਉੱਠ ਕੇ ਸਾਂਝੀਵਾਲਤਾ ਅਤੇ ਭਾਈਚਾਰਕ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖ ਨੂੰ ਕਰਤਾ ਪੁਰਖ ਨਾਲ ਜੋੜਨ ਦੇ ਨਾਲ-ਨਾਲ ਸੱਚ, ਨਿਮਰਤਾ, ਸੇਵਾ, ਦਇਆ ਅਤੇ ਪਰਉਪਕਾਰ ਵਰਗੇ ਮਨੁੱਖੀ ਗੁਣਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਸੇਧ ਦਿੰਦੀ ਹੈ। ਗੁਰਬਾਣੀ ਦੀ ਵਿਚਾਰਧਾਰਾ ਕੇਵਲ ਅਧਿਆਤਮਕ ਜੀਵਨ ਲਈ ਹੀ ਨਹੀਂ, ਸਗੋਂ ਸਮਾਜਿਕ ਜੀਵਨ ਨੂੰ ਵੀ ਸੁਚੱਜਾ, ਨੈਤਿਕ ਅਤੇ ਆਦਰਸ਼ ਬਣਾਉਣ ਲਈ ਪੂਰਨ ਮਾਰਗਦਰਸ਼ਨ ਪ੍ਰਦਾਨ ਕਰਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਮਨੁੱਖ ਗੁਰਬਾਣੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਮਲ ਦਾ ਹਿੱਸਾ ਬਣਾਏ ਤਾਂ ਸਮਾਜ ਵਿਚੋਂ ਨਫ਼ਰਤ, ਵਿਤਕਰੇ ਅਤੇ ਵੈਰ-ਵਿਰੋਧ ਨੂੰ ਦੂਰ ਕਰਕੇ ਸਾਂਝ ਅਤੇ ਸਦਭਾਵਨਾ ਵਾਲਾ ਮਾਹੌਲ ਸਿਰਜਿਆ ਜਾ ਸਕਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜ ਕੇ ਆਪਣੀਆਂ ਜੀਵਨ ਦੀ ਸੇਧਾਂ ਨਿਰਧਾਰਤ ਕਰਨ, ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਅਤੇ ਖੰਡੇ ਦੀ ਪਾਹੁਲ ਛਕ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਵੀ ਕੀਤੀ। 

ਸ੍ਰੀ ਰਾਮਸਰ ਸਾਹਿਬ ਤੋਂ ਸਜੇਗਾ ਨਗਰ ਕੀਰਤਨ

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸਜਣਗੇ। ਇਸੇ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਚੋਣ ਵਿਚ ਐਡਵੋਕੇਟ ਅਰਵਿੰਦਰ ਸਿੰਘ ਮਾਨ ਬਣੇ ਪ੍ਰਧਾਨ, ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਪਠਾਨਕੋਟ ’ਚ ਵਿਦੇਸ਼ੀ-ਅਧਾਰਤ ਟਾਰਗੇਟ ਕਿਲਿੰਗ ਸਾਜ਼ਿਸ਼ ਨਾਕਾਮ, 2 ਕਾਰਕੁੰਨ ਗ੍ਰਿਫ਼ਤਾਰ
Ad Position 24