11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਰ ਐਸੋਸੀਏਸ਼ਨ ਅਜਨਾਲਾ ਦੀ ਚੋਣ ਵਿਚ ਐਡਵੋਕੇਟ ਅਰਵਿੰਦਰ ਸਿੰਘ ਮਾਨ ਬਣੇ ਪ੍ਰਧਾਨ, ਸਮਰਥਕਾਂ ਵਿਚ ਖੁਸ਼ੀ ਦੀ ਲਹਿਰ

ਅਜਨਾਲਾ (ਅੰਮ੍ਰਿਤਸਰ), 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬਾਰ ਐਸੋਸੀਏਸ਼ਨ ਅਜਨਾਲਾ ਦੀ ਅੱਜ ਚੋਣ ਰਿਟਰਨਿੰਗ ਅਧਿਕਾਰੀ ਐਡਵੋਕੇਟ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਅਜਨਾਲਾ (ਅੰਮ੍ਰਿਤਸਰ), 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬਾਰ ਐਸੋਸੀਏਸ਼ਨ ਅਜਨਾਲਾ ਦੀ ਅੱਜ ਚੋਣ ਰਿਟਰਨਿੰਗ ਅਧਿਕਾਰੀ ਐਡਵੋਕੇਟ ਸੁਖਦੇਵ ਸਿੰਘ ਬਾਜਵਾ, ਐਡਵੋਕੇਟ ਦਵਿੰਦਰ ਸਿੰਘ ਗਿੱਲ ਅਤੇ ਸਹਾਇਕ ਚੋਣ ਟਰਨਿੰਗ ਅਧਿਕਾਰੀ ਰੁਪਿੰਦਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਹੋਈ ਚੋਣ ਵਿਚ ਸੀਨੀਅਰ ਵਕੀਲ ਐਡਵੋਕੇਟ ਅਰਵਿੰਦਰ ਸਿੰਘ ਮਾਨ ਆਪਣੇ ਵਿਰੋਧੀ ਉਮੀਦਵਾਰ ਮਨਜੀਤ ਸਿੰਘ ਭੱਟੀ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾ ਕੇ ਚੋਣ ਜਿੱਤ ਗਏ ਹਨ, ਜਦਕਿ ਨਾਨਕ ਸਿੰਘ ਭੱਟੀ ਬਿਨ੍ਹਾਂ ਮੁਕਾਬਲਾ ਮੀਤ ਪ੍ਰਧਾਨ, ਐਡਵੋਕੇਟ ਮਨਦੀਪ ਸਿੰਘ ਰੰਧਾਵਾ ਵਿਰੋਧੀ ਉਮੀਦਵਾਰ ਰਿਤੂਰਾਜ ਸਿੰਘ ਸੰਧੂ ਨੂੰ ਹਰਾ ਕੇ ਸਕੱਤਰ, ਮਹਿਲਾ ਕੋਟੇ ਵਿਚੋਂ ਐਡਵੋਕੇਟ ਮਨਦੀਪ ਕੌਰ ਥਿੰਦ ਆਪਣੇ ਵਿਰੋਧੀ ਉਮੀਦਵਾਰ ਮਨਦੀਪ ਕੌਰ ਨੂੰ ਹਰਾ ਕੇ ਐਡੀਸ਼ਨਲ ਮੀਤ ਪ੍ਰਧਾਨ ਬਣੇ, ਜਦਕਿ ਐਡਵੋਕੇਟ ਸੁਰਿੰਦਰਪਾਲ ਸ਼ਰਮਾ ਜੁਆਇੰਟ ਸਕੱਤਰ, ਸੰਦੀਪ ਕੌਰ ਖਜਾਨਚੀ ਅਤੇ 5 ਕਾਰਜਕਾਰੀ ਕਮੇਟੀ ਮੈਂਬਰ ਸਰਬਸੰਮਤੀ ਨਾਲ ਚੁਣੇ ਗਏI

ਐਡਵੋਕੇਟ ਅਰਵਿੰਦਰ ਸਿੰਘ ਮਾਨ ਦੀ ਹੋਈ ਵੱਡੀ ਜਿੱਤ ਤੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਸਾਬਕਾ ਪ੍ਰਧਾਨ ਐਡਵੋਕੇਟ ਬ੍ਰਿਜ ਮੋਹਨ ਔਲ, ਐਡਵੋਕਟ ਜਤਿੰਦਰ ਸਿੰਘ ਚੋਹਾਨ, ਬਿਲਡਿੰਗ ਕਮੇਟੀ ਚੇਅਰਮੈਨ ਐਡਵੋਕੇਟ ਮਿਲਾਪ ਸਿੰਘ ਭੱਟੀ, ਐਡਵੋਕੇਟ ਰਣਜੀਤ ਸਿੰਘ ਛੀਨਾ ਅਤੇ ਐਡਵੋਕੇਟ ਅੰਮ੍ਰਿਤਪਾਲ ਸਿੰਘ ਮੁਹਾਰ ਸਮੇਤ ਹੋਰਨਾ ਮੈਂਬਰਾਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਹਾਰ ਪਾ ਕੇ ਸਨਮਾਨਿਤ ਕਰਦਿਆਂ ਲੱਡੂ ਵੰਡ ਕੇ ਜਿੱਤ ਦੇ ਜਸ਼ਨ ਮਨਾਏ ਗਏI

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
Ad Position 24