11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ 'ਚ 3.41 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਸ਼ੁਰੂ

ਲਾਲੜੂ (ਮੋਹਾਲੀ), 11 ਸਤੰਬਰ (ਰਾਜਬੀਰ ਸਿੰਘ)- ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਲਾਲੜੂ (ਮੋਹਾਲੀ), 11 ਸਤੰਬਰ (ਰਾਜਬੀਰ ਸਿੰਘ)- ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਲਾਲੜੂ ਵਿਖੇ 3 ਕਰੋੜ 41 ਲੱਖ 20 ਹਜ਼ਾਰ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਰੰਧਾਵਾ ਨੇ 2 ਕਰੋੜ 84 ਲੱਖ 36 ਹਜ਼ਾਰ ਰੁਪਏ ਦੀ ਲਾਗਤ ਨਾਲ ਲਾਲੜੂ-ਧਰਮਗੜ੍ਹ ਸੜਕ ਅਤੇ ਸੈਣੀ ਮਾਰਕੀਟ ਤੋਂ ਮੁਖੀਜਾ ਪੈਲੇਸ ਤੱਕ 24 ਇੰਚ ਆਰ.ਸੀ.ਸੀ. ਪਾਈਪ ਰਾਹੀਂ ਨਾਲੇ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ।

ਇਸ ਤੋਂ ਇਲਾਵਾ ਵਾਰਡ ਨੰਬਰ 12 ਵਿਚ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬ੍ਰਾਹਮਣ ਧਰਮਸ਼ਾਲਾ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ 41.84 ਲੱਖ ਰੁਪਏ ਦੀ ਲਾਗਤ ਨਾਲ ਖ਼ਰੀਦੇ 17 ਈ-ਰਿਕਸ਼ਿਆਂ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਨ੍ਹਾਂ ਈ-ਰਿਕਸ਼ਿਆਂ ਦੀ ਮਦਦ ਨਾਲ ਸ਼ਹਿਰ ਵਿਚ ਘਰ-ਘਰ ਤੋਂ ਕੂੜਾ ਇਕੱਠਾ ਕਰਨ ਅਤੇ ਸਫ਼ਾਈ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿਚ ਸਹਾਇਤਾ ਮਿਲੇਗੀ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਲੜੂ ਸਮੇਤ ਪੂਰੇ ਡੇਰਾਬੱਸੀ ਹਲਕੇ ਵਿਚ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲਾਲੜੂ ਲਈ ਹੋਰ ਵਿਕਾਸ ਪ੍ਰਾਜੈਕਟ ਲਿਆਂਦੇ ਜਾਣਗੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜ਼ੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ, ਮੀਤ ਪ੍ਰਧਾਨ ਅਮਨ ਰਾਣਾ, ਕੌਂਸਲਰ, ਵਾਰਡ ਇੰਚਾਰਜ, ਅਧਿਕਾਰੀ, ਬਲਾਕ ਪ੍ਰਧਾਨ, ਵੱਖ-ਵੱਖ ਅਹੁਦੇਦਾਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਹੜ੍ਹਤਾਲ ਕਾਰਨ ਸੁਨਾਮ ਵਿਚ ਬੰਦ ਰਹੇ ਬੈਂਕ ਅਗਲੀ ਖ਼ਬਰ ਪੰਜਾਬ ਸਿਰ ਚੜਿਆ ਕਰਜ਼ਾ ਉਤਾਰਨ ਲਈ ਕਾਂਗਰਸ ਸਰਕਾਰ ਬਣਨ 'ਤੇ ਕੀਤੇ ਜਾਣਗੇ ਉਪਰਾਲੇ- ਅਮਰ ਸਿੰਘ
Ad Position 24