11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੁਲਿਸ ਵਲੋਂ ਗਸ਼ਤ ਦੌਰਾਨ ਹਥਿਆਰਾਂ ਸਮੇਤ ਦੋ ਨੋਜਵਾਨ ਕਾਬੂ, ਡੀ.ਐਸ.ਪੀ. ਔਲਖ ਨੇ ਕੀਤੇ ਖੁਲਾਸੇ

ਚੋਗਾਵਾਂ/ਅੰਮ੍ਰਿਤਸਰ, 11 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਡੀ.ਜੀ.ਪੀ. ਪੰਜਾਬ ਅਤੇ ਐਸ.ਐਸ.ਪੀ. ਦਿਹਾਤੀ...

Ad Position 21
repet_subhas-goyals [Copy P29]
ਅਜੀਤ ਡੈਸਕ 11-09-2026

ਚੋਗਾਵਾਂ/ਅੰਮ੍ਰਿਤਸਰ, 11 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਡੀ.ਜੀ.ਪੀ. ਪੰਜਾਬ ਅਤੇ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ. ਜਗਬੀਰ ਸਿੰਘ ਔਲਖ (ਰਾਜਾਸਾਂਸੀ) ਦੀ ਅਗਵਾਈ ਹੇਠ ਥਾਣਾ ਲੋਪੋਕੇ ਦੀ ਪੁਲਿਸ ਨੂੰ ਉਸ ਵੇਲੇ ਇਕ ਵੱਡੀ ਸਫ਼ਲਤਾ ਮਿਲੀ, ਜਦੋਂ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਇਕ ਮੈਗਜ਼ੀਨ ਬਰਾਮਦ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਗਬੀਰ ਸਿੰਘ ਔਲਖ ਰਾਜਾਸਾਂਸੀ ਨੇ ਕਿਹਾ ਕਿ ਥਾਣਾ ਲੋਪੋਕੇ ਦੇ ਏ.ਐਸ.ਆਈ. ਮੇਜਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦਿਆਂ ਜਦੋਂ ਓਡਰ ਨਹਿਰ ਦੇ ਪੁਲ ਲਾਗੇ ਪਹੁੰਚੀ, ਤਾਂ ਗਾਗਰਮੱਲ ਵਾਲੀ ਸਾਈਡ ਤੋਂ ਦੋ ਨੌਜਵਾਨ ਪੈਦਲ ਤੁਰੇ ਆਉਂਦੇ ਦਿਖਾਈ ਦਿੱਤੇ। ਸਾਹਮਣੇ ਪੁਲਿਸ ਨੂੰ ਵੇਖ ਕੇ ਦੋਵੇਂ ਨੌਜਵਾਨ ਘਬਰਾ ਗਏ ਅਤੇ ਪਿੱਛੇ ਮੁੜਨ ਦੀ ਕੋਸ਼ਿਸ਼ ਕਰਨ ਲੱਗੇ।

ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਸ਼ੱਕ ਦੇ ਆਧਾਰ 'ਤੇ ਘੇਰਾ ਪਾ ਕੇ ਹੁਸਨਪ੍ਰੀਤ ਸਿੰਘ ਉਰਫ਼ ਪ੍ਰਿੰਸ (ਵਾਸੀ ਲੋਪੋਕੇ) ਅਤੇ ਬਲਜਿੰਦਰ ਸਿੰਘ ਉਰਫ਼ ਬਿੰਦ (ਵਾਸੀ ਗਾਗਰਮੱਲ) ਨੂੰ ਕਾਬੂ ਕਰ ਲਿਆ। ਉਨ੍ਹਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਇੱਕ ਮੈਗਜ਼ੀਨ ਬਰਾਮਦ ਹੋਇਆ।

ਪੁਲਿਸ ਥਾਣਾ ਲੋਪੋਕੇ ਵਿਖੇ ਫੜੇ ਕਥਿਤ ਦੋਸ਼ੀਆਂ ਖਿਲਾਫ਼ 25(8)-54-59 ਅਸਲਾ ਐਕਟ ਅਧੀਨ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐਸ.ਪੀ. ਔਲਖ ਨੇ ਕਿਹਾ ਕਿ ਪੁਲਿਸ ਵਲੋਂ ਇਹ ਪਤਾ ਲਗਾਉਣ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਉਹ ਕਿੱਥੋਂ ਲੈ ਕੇ ਆਏ ਸਨ ਅਤੇ ਕਿਸ ਵਾਰਦਾਤ ਨੂੰ ਅੰਜ਼ਾਮ ਦੇਣਾ ਸੀ।

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਅਮਰਿੰਦਰ ਸਿੰਘ ਭੁੱਲਰ ਨੇ ਜਿੱਤੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਦੇ ਪ੍ਰਧਾਨ ਦੀ ਚੋਣ ਅਗਲੀ ਖ਼ਬਰ ਹੜ੍ਹਤਾਲ ਕਾਰਨ ਸੁਨਾਮ ਵਿਚ ਬੰਦ ਰਹੇ ਬੈਂਕ
Ad Position 24