ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਸਵੇਰ ਵੇਲੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿਖੇ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਾਮਲ ਹੋ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮਗਰੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਰਾਗੀ ਜਥੇ ਵੱਲੋਂ ਮਨੋਹਰ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਧਾਰਮਿਕ ਦੀਵਾਨ ਸਜਾਏ ਗਏ ਅਤੇ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਜਸ ਸਰਵਣ ਕੀਤਾ।
ਤਾਜ਼ਾ ਖ਼ਬਰਾਂ
Free
ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਗਤ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।...
ਅਜੀਤ ਡੈਸਕ
12-09-2026