12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਾਗੜੀਆਂ ਵਿਖੇ ਅਮਰਗੜ੍ਹ ਪੁਲਿਸ ਦਾ ਵੱਡਾ ਸਰਚ ਅਭਿਆਨ, ਡੀ.ਐੱਸ.ਪੀ ਸੰਜੀਵ ਕਪੂਰ ਨੇ ਸੰਭਾਲੀ ਕਮਾਨ

ਅਮਰਗੜ੍ਹ ਸੰਗਰੂਰ),12 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਨਸ਼ਾ ਤਸਕਰੀ ਦੇ ਮੋਹਰੀ ਪਿੰਡਾਂ 'ਚ ਸ਼ੁਮਾਰ ਬਾਗੜੀਆਂ ਵਿਖੇ ਅਮਰਗੜ੍ਹ ਪੁਲਿਸ ਨੇ ਵੱਡਾ ਸਰਚ ਅਭਿਆਨ ਚਲਾਉਂਦਿਆਂ ਪੂਰੇ ਇਲਾਕੇ ਨੂੰ ਘੇਰ...

Ad Position 21
repet_subhas-goyals [Copy P29]
ਅਜੀਤ ਡੈਸਕ 12-09-2026

ਅਮਰਗੜ੍ਹ ਸੰਗਰੂਰ),12 ਸਤੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)- ਨਸ਼ਾ ਤਸਕਰੀ ਦੇ ਮੋਹਰੀ ਪਿੰਡਾਂ 'ਚ ਸ਼ੁਮਾਰ ਬਾਗੜੀਆਂ ਵਿਖੇ ਅਮਰਗੜ੍ਹ ਪੁਲਿਸ ਨੇ ਵੱਡਾ ਸਰਚ ਅਭਿਆਨ ਚਲਾਉਂਦਿਆਂ ਪੂਰੇ ਇਲਾਕੇ ਨੂੰ ਘੇਰ ਕੇ ਪੁਲਿਸ ਫੋਰਸ ਨੇ ਚੱਪੇ-ਚੱਪੇ ਦੀ ਤਲਾਸ਼ੀ ਲਈ, ਜਿਸ ਦੌਰਾਨ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ। ਮਾਲੇਰਕੋਟਲਾ ਦੇ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਸੰਜੀਵ ਕਪੂਰ ਦੀ ਅਗਵਾਈ ਹੇਠ ਥਾਣਾ ਮੁਖੀ ਇੰਸਪੈਕਟਰ ਨਵਦੀਪ ਕੌਰ ਸਮੇਤ ਭਾਰੀ ਪੁਲਿਸ ਫੋਰਸ ਨੇ ਇਸ ਤਲਾਸ਼ੀ ਮੁਹਿੰਮ ਦੌਰਾਨ ਸਮਾਜ ਵਿਰੋਧੀ ਤੱਤਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਅਤੇ ਇਲਾਕੇ 'ਚ ਸੁਰੱਖਿਆ ਨੂੰ ਹੋਰ ਸਖ਼ਤ ਕਰ ਦਿੱਤਾ। ਡੀ.ਐੱਸ.ਪੀ ਸੰਜੀਵ ਕਪੂਰ ਨੇ ਬੜੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਨਸ਼ਾ ਤਸਕਰੀ ਵਰਗੇ ਕੋਹੜ ਨੂੰ ਸਮਾਜ ਵਿਚੋਂ ਜੜ੍ਹੋਂ ਪੁੱਟਣ ਲਈ ਪੁਲਿਸ ਕੋਈ ਕਸਰ ਨਹੀਂ ਛੱਡੇਗੀ। ਉਨ੍ਹਾਂ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਜੇਕਰ ਕੋਈ ਵੀ ਇਨਸਾਨ ਮਨੁੱਖਤਾ ਦੇ ਘਾਣ ਵਾਲੇ ਇਸ ਕਾਲੇ ਕਾਰੋਬਾਰ 'ਚ ਸ਼ਮੂਲੀਅਤ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨ ਦਾ ਸ਼ਿਕੰਜਾ ਇੰਨਾਂ ਸਖ਼ਤ ਹੋਵੇਗਾ ਕਿ ਉਹ ਮੁੜ ਸਿਰ ਨਹੀਂ ਚੁੱਕ ਸਕੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦੇ ਅੱਖ ਤੇ ਕੰਨ ਬਣਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਸੂਚਿਤ ਕਰਨ ਤਾਂ ਜੋ ਗੁਨਾਹਗਾਰਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਸਕੇ। ਨਸ਼ੇ ਦੀ ਦਲਦਲ 'ਚ ਫਸ ਚੁੱਕੀ ਨੌਜਵਾਨ ਪੀੜ੍ਹੀ ਪ੍ਰਤੀ ਹਮਦਰਦੀ ਪ੍ਰਗਟਾਉਂਦਿਆਂ ਡੀ.ਐੱਸ.ਪੀ ਅਮਰਗੜ੍ਹ ਨੇ ਸਮਾਜ ਸੇਵੀ ਜਥੇਬੰਦੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੁਰਾਹੇ ਪਏ ਨੌਜਵਾਨਾਂ ਨੂੰ ਮੁੱਖ ਧਾਰਾ ਵਿਚ ਵਾਪਸ ਲਿਆਉਣਾ ਸਾਡਾ ਸਾਰਿਆਂ ਦਾ ਸਾਂਝਾ ਅਤੇ ਨੈਤਿਕ ਫ਼ਰਜ਼ ਹੈ। ਇਸ ਮੌਕੇ ਡੀ.ਐਸ.ਪੀ ਸਤੀਸ਼ ਕੁਮਾਰ, ਸਬ- ਇੰਸਪੈਕਟਰ ਦਰਸ਼ਨ ਸਿੰਘ, ਡੀ.ਐਸ.ਪੀ ਰੀਡਰ ਵਰਿੰਦਰ ਸਿੰਘ, ਸਹਾਇਕ ਥਾਣੇਦਾਰ ਨਾਸਰਦੀਨ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੀ ਤਾਲਮੇਲ ਕਮੇਟੀ ਵਲੋਂ ਕੀਤੀ ਰੋਸ ਰੈਲੀ ਅਗਲੀ ਖ਼ਬਰ ਲੁਧਿਆਣਾ ਕੋਰਟ ਕੰਪਲੈਕਸ ਨੂੰ ਮੁੜ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Ad Position 24