13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਮੌਤਾਂ, ਦੋ ਗੰਭੀਰ ਜ਼ਖ਼ਮੀ

ਭੋਗਪੁਰ (ਜਲੰਧਰ), 13 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ (ਨੈਸ਼ਨਲ ਹਾਈਵੇ) 'ਤੇ ਭੋਗਪੁਰ ਵਿਖੇ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਭੋਗਪੁਰ (ਜਲੰਧਰ), 13 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ (ਨੈਸ਼ਨਲ ਹਾਈਵੇ) 'ਤੇ ਭੋਗਪੁਰ ਵਿਖੇ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਦੋ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾ ਹਾਦਸਾ ਰਾਤ ਤਕਰੀਬਨ 12 ਵਜੇ ਦਾਣਾ ਮੰਡੀ ਭੋਗਪੁਰ ਦੇ ਸਾਹਮਣੇ ਵਾਪਰਿਆ। ਇੱਥੇ ਪਠਾਨਕੋਟ ਵਲੋਂ ਆ ਰਹੇ ਟਰੈਕਟਰ-ਟਰਾਲੀ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ, ਜਿਸ ਕਾਰਨ ਟਰੈਕਟਰ-ਟਰਾਲੀ ਵਿਚ ਸਵਾਰ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਦੂਸਰਾ ਹਾਦਸਾ ਸਵੇਰੇ ਡੱਲੀ ਮੋੜ ਦੇ ਨੇੜੇ ਵਾਪਰਿਆ। ਜਲੰਧਰ ਵਲੋਂ ਪਰਾਲੀ ਲੈ ਕੇ ਭੋਗਪੁਰ ਖੰਡ ਮਿੱਲ ਵੱਲ ਜਾ ਰਹੇ ਟਰੈਕਟਰ-ਟਰਾਲੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਸੜਕ ਦੇ ਦੂਜੇ ਪਾਸੇ ਜਾ ਪਹੁੰਚਿਆ ਅਤੇ ਉਸ ਦੇ ਦੋ ਹਿੱਸੇ ਹੋ ਗਏ। ਇਸ ਹਾਦਸੇ ਵਿੱਚ ਟਰੈਕਟਰ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀ ਚਾਲਕ ਨੂੰ ਇਲਾਜ ਲਈ ਨਜ਼ਦੀਕੀ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਗੁਰਗੱਦੀ ਦਿਵਸ ਦੀਆਂ ਸੰਗਤਾਂ ਨੂੰ ਵਧਾਈਆਂ ਅਗਲੀ ਖ਼ਬਰ ਯੂਐਨਸੀ ਵਲੋਂ ਲਗਾਈ ਗਈ ਆਰਥਿਕ ਨਾਕਾਬੰਦੀ ਕਾਰਨ ਫਸੇ ਹੋਏ ਹਨ ਸੈਂਕੜੇ ਖਾਲੀ ਤੇਲ ਟੈਂਕਰ ਅਤੇ ਮਾਲ ਟਰੱਕ
Ad Position 24