13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭੇਦਭਰੀ ਹਾਲਤ ’ਚ ਨੌਜਵਾਨ ਦੀ ਲਾਸ਼ ਬਰਾਮਦ

ਜੈਤੋ (ਫ਼ਰੀਦਕੋਟ), 13 ਸਤੰਬਰ (ਗੁਰਮੀਤਪਾਲ ਰੋੜੀਕਪੂਰਾ) - ਜੈਤੋ ਦੇ ਅੰਬੇਡਕਰ ਨਗਰ ਸਥਿਤ ਕ੍ਰਿਕਟ ਗਰਾਊਂਡ ਵਿਚ ਭੇਦਭਰੀ ਹਾਲਤ ’ਚ ਇੱਕ 18 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਜੈਤੋ (ਫ਼ਰੀਦਕੋਟ), 13 ਸਤੰਬਰ (ਗੁਰਮੀਤਪਾਲ ਰੋੜੀਕਪੂਰਾ) - ਜੈਤੋ ਦੇ ਅੰਬੇਡਕਰ ਨਗਰ ਸਥਿਤ ਕ੍ਰਿਕਟ ਗਰਾਊਂਡ ਵਿਚ ਭੇਦਭਰੀ ਹਾਲਤ ’ਚ ਇੱਕ 18 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਰਾਹਗੀਰ ਨੇ ‘ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ. ਜੈਤੋ’ ਨੂੰ ਫੋਨ ਕਰਕੇ ਸੂਚਿਤ ਕੀਤਾ ਕਿ ਕ੍ਰਿਕਟ ਗਰਾਊਂਡ ਵਿਚ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ।
ਸੂਚਨਾ ਮਿਲਦੇ ਹੀ ਸੁਸਾਇਟੀ ਦੇ ਸੇਵਾਦਾਰ ਮੀਤ ਸਿੰਘ, ਮੀਤਾ ਗੋਰਾ ਔਲਖ ਅਤੇ ਰਾਹੁਲ ਬਾਂਸਲ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਇਸ ਦੌਰਾਨ ਜੈਤੋ ਪੁਲਿਸ ਦੇ ਏ.ਐੱਸ.ਆਈ. ਸ਼ਮਸ਼ੇਰ ਸਿੰਘ, ਹੈੱਡ ਕਾਂਸਟੇਬਲ ਜਸਵੀਰ ਸਿੰਘ ਸਮੇਤ ਪੁਲਿਸ ਕਰਮਚਾਰੀ ਵੀ ਮੌਕੇ ’ਤੇ ਪਹੁੰਚ ਗਏ। ਪੁਲਿਸ ਦੀ ਨਿਗਰਾਨੀ ਹੇਠ ਨੌਜਵਾਨ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਸਿਵਲ ਹਸਪਤਾਲ ਜੈਤੋ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਜਗਜੀਤ ਸਿੰਘ (18) ਪੁੱਤਰ ਮਨਪ੍ਰੀਤ ਸਿੰਘ, ਵਾਸੀ ਪਿੰਡ ਖੁਰਾਨਾ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਕਾਰਵਾਈ ਉਪਰੰਤ ਲਾਸ਼ ਪਰਿਵਾਰਕ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਅੱਤਵਾਦ ਨਾਲ ਸੰਬੰਧਿਤ ਮਾਮਲੇ ਚ ਕਾਊਂਟਰ ਇੰਟੈਲੀਜੈਂਸ ਕਸ਼ਮੀਰ ਵਲੋਂ ਛਾਪੇਮਾਰੀ ਅਗਲੀ ਖ਼ਬਰ ਵੈਂਬਲੇ ਆਰਚ ਵਿਚ ਮੁੱਖ ਕਲਾਕਾਰ ਵਜੋਂ ਪੇਸ਼ਕਾਰੀ ਦੇਣ ਵਾਲੇ ਪਹਿਲੇ ਪੰਜਾਬੀ ਗਾਇਕ ਬਣੇ ਦਿਲਜੀਤ ਦੋਸਾਂਝ
Ad Position 24