13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਤੀਰਥ ਸਥਾਨਾਂ ਲਈ ਤਿੰਨ ਹੋਰ ਬੱਸਾਂ ਰਵਾਨਾ

ਲਾਲੜੂ (ਮੋਹਾਲੀ), 13 ਸਤੰਬਰ (ਰਾਜਬੀਰ ਸਿੰਘ)- ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਲਾਲੜੂ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਲਾਲੜੂ (ਮੋਹਾਲੀ), 13 ਸਤੰਬਰ (ਰਾਜਬੀਰ ਸਿੰਘ)- ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਲਾਲੜੂ ਤੋਂ ਸੰਗਤਾਂ ਨੂੰ ਵੱਖ-ਵੱਖ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਤਿੰਨ ਹੋਰ ਬੱਸਾਂ ਰਵਾਨਾ ਕੀਤੀਆਂ ਗਈਆਂ। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਾਸਤਨਾ ਕਲਾਂ ਤੋਂ 136ਵੀਂ, ਜਾਸਤਨਾ ਖੁਰਦ ਤੋਂ 137ਵੀਂ ਅਤੇ ਵਾਰਡ ਨੰਬਰ 8 ਤੋਂ 138ਵੀਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਵਿਧਾਇਕ ਰੰਧਾਵਾ ਨੇ ਸੰਗਤਾਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੀਆਂ ਸੰਗਤਾਂ ਨੂੰ ਧਾਰਮਿਕ ਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਵਿਲੱਖਣ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਸੰਗਤਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਨ ਦਾ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕਰਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜੋਰਾਵਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਮਦਾਨ, ਮੀਤ ਪ੍ਰਧਾਨ ਅਮਨ ਰਾਣਾ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ, ਪੰਚ-ਸਰਪੰਚ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸੰਗਤਾਂ ਵਲੋਂ ਤਿਆਰੀਆਂ ਜ਼ੋਰਾਂ ਤੇ ਅਗਲੀ ਖ਼ਬਰ ਕੈਬਨਿਟ ਮੰਤਰੀ ਕਟਾਰੂਚੱਕ ਦੀ ਕੋਠੀ ਦਾ ਕਰਮਚਾਰੀਆਂ ਤੇ ਪੈਨਸ਼ਨਰਾਂ ਵਲੋਂ ਘਿਰਾਓ
Ad Position 24