ਤਪਾ ਮੰਡੀ (ਬਰਨਾਲਾ),13 ਸਤੰਬਰ ( ਵਿਜੇ ਸ਼ਰਮਾ)- ਆਮ ਆਦਮੀ ਪਾਰਟੀ ਨੂੰ ਹਲਕਾ ਭਦੌੜ ਦੇ ਪਿੰਡ ਢਿੱਲਵਾਂ ਵਿਚ ਉਸ ਵੇਲੇ ਕਾਫੀ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੱਟੜ ਸਮਰਥਕ ਸੁਦਾਗਰ ਸਿੰਘ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਧਾਨ ਸਭਾ ਚੋਣਾਂ ਵਿਚ ਕੀਤੀਆਂ ਗਰੰਟੀਆਂ ਨੂੰ ਵੇਖਦਿਆਂ ਹੋਇਆਂ ਪਿੰਡਾਂ ਵਿਚੋਂ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਵਿਚ ਧੜਾ ਧੜ ਸ਼ਾਮਿਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸੁਦਾਗਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਬਹੁਤ ਵਧੀਆ ਵਿਕਾਸ ਪੱਖੀ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੀਆਂ ਲੋਕ ਭਲਾਈ ਸਕੀਮਾਂ ਨੂੰ ਦੇਖਦਿਆਂ ਹੋਇਆਂ ਪਾਰਟੀ ਵਿਚ ਸਾਥੀਆਂ ਸਮੇਤ ਸ਼ਾਮਿਲ ਹੋਇਆ ਹਾਂ।