13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਭਾਗੀ ਬਾਂਦਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਰਾਮਾ ਮੰਡੀ (ਬਠਿੰਡਾ), 13 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼ਹਿਰ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਰਾਮਾ ਮੰਡੀ (ਬਠਿੰਡਾ), 13 ਸਤੰਬਰ (ਗੁਰਪ੍ਰੀਤ ਸਿੰਘ ਅਰੋੜਾ)- ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਭਾਗੀਬਾਂਦਰ ਪਰਿਵਾਰ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਕ੍ਰਿਸ਼ਨ ਕੁਮਾਰ ਭਾਗੀਵਾਂਦਰ ਨੂੰ ਪਾਰਟੀ ਵਿਚ ਸ਼ਾਮਿਲ ਹੋਣ  'ਤੇ ਭਰਵਾਂ ਸਵਾਗਤ ਕੀਤਾ।

ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਨੇ ਜੀ ਆਇਆ ਆਖਿਆ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਾ ਭਰੋਸਾ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸੁਖਵੰਤ ਸਿੰਘ ਕਾਲਾ ਕੌਂਸਲਰ, ਬੰਟੀ ਗਰਗ, ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ, ਸੀਨੀਅਰ ਮੀਤ ਪ੍ਰਧਾਨ ਵਿਜੇਪਾਲ, ਮੀਤ ਪ੍ਰਧਾਨ ਬਲਜਿੰਦਰ ਸਿੰਘ, ਪ੍ਰਿੰਸੀਪਲ ਸ਼ਿਵਾਨੀ ਗੋਇਲ ਕੌਂਸਲਰ, ਨੀਰੂ ਬਾਂਸਲ ਕੌਂਸਲਰ, ਵੀਨਾ ਰਾਣੀ ਕੌਂਸਲਰ, ਪਰਮਪ੍ਰੀਤ ਕੌਰ ਕੌਂਸਲਰ, ਰਮੇਸ਼ ਕੁਮਾਰ ਕੌਂਸਲਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਇਕੋ ਰਾਤ ਦੋ ਟਰਾਲਿਆਂ ਦੇ 8 ਟਾਇਰ ਚੋਰੀ, ਪੁਲਿਸ ਵਲੋਂ ਭਾਲ ਜਾਰੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੇ ਫਾਈਨਲ ਮੈਚ ਅਤੇ ਸਮਾਪਤੀ ਸਮਾਰੋਹ ਵਿਚ ਸ਼ਿਰਕਤ ਕੀਤੀ ਗਈ
Ad Position 24