13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਇਕੋ ਰਾਤ ਦੋ ਟਰਾਲਿਆਂ ਦੇ 8 ਟਾਇਰ ਚੋਰੀ, ਪੁਲਿਸ ਵਲੋਂ ਭਾਲ ਜਾਰੀ

ਲਾਲੜੂ (ਮੋਹਾਲੀ), 13 ਸਤੰਬਰ (ਰਾਜਬੀਰ ਸਿੰਘ)- ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਰਾਣੀ ਮਾਜਰਾ ਅਤੇ ਜੌਲਾ ਖੁਰਦ ਵਿਖੇ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਲਾਲੜੂ (ਮੋਹਾਲੀ), 13 ਸਤੰਬਰ (ਰਾਜਬੀਰ ਸਿੰਘ)- ਥਾਣਾ ਹੰਡੇਸਰਾ ਅਧੀਨ ਪੈਂਦੇ ਪਿੰਡ ਰਾਣੀ ਮਾਜਰਾ ਅਤੇ ਜੌਲਾ ਖੁਰਦ ਵਿਖੇ ਅਣਪਛਾਤੇ ਚੋਰਾਂ ਵਲੋਂ ਇਕੋ ਰਾਤ ਦੋ ਟਰਾਲਿਆਂ ਦੇ 8 ਟਾਇਰ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਵਾਰਦਾਤਾਂ ’ਚ ਇਕ ਮਹਿੰਦਰਾ ਗੱਡੀ ’ਚ ਸਵਾਰ ਦੋ ਵਿਅਕਤੀਆਂ ਦੇ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਟਰਾਲਾ ਮਾਲਕਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰਦਿਆਂ ਮੁਲਜ਼ਮਾਂ ਦੀ ਭਾਲ ਆਰੰਭ ਦਿੱਤੀ ਹੈ।

ਥਾਣਾ ਹੰਡੇਸਰਾ ਦੇ ਏ.ਐੱਸ.ਆਈ. ਧਰਮਿੰਦਰ ਸਿੰਘ ਅਨੁਸਾਰ ਪਿੰਡ ਰਾਣੀ ਮਾਜਰਾ ਦੇ ਵਸਨੀਕ ਪ੍ਰਿਤਪਾਲ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਟਰਾਲਾ ਬੜਾਣਾ ਰੋਡ ’ਤੇ ਖੜ੍ਹਾ ਕੀਤਾ ਹੋਇਆ ਸੀ। ਸਵੇਰੇ ਜਦੋਂ ਉਸ ਨੇ ਉੱਠ ਕੇ ਦੇਖਿਆ ਤਾਂ ਟਰਾਲੇ ਦੇ ਚਾਰ ਟਾਇਰ ਗਾਇਬ ਸਨ। ਉਸ ਵਲੋਂ ਤੁਰੰਤ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸੇ ਤਰ੍ਹਾਂ ਦੂਜੀ ਵਾਰਦਾਤ ਪਿੰਡ ਜੌਲਾ ਖੁਰਦ ਵਿਖੇ ਵਾਪਰੀ। ਪਿੰਡ ਵਾਸੀ ਹਰਦੀਪ ਕੁਮਾਰ ਨੇ ਦੱਸਿਆ ਕਿ ਉਸ ਦਾ ਟਰਾਲਾ ਕੰਮ ਕਰਵਾਉਣ ਲਈ ਪਿੰਡ ਦੇ ਬਾਹਰ ਹੰਡੇਸਰਾ ਰੋਡ ’ਤੇ ਸਥਿਤ ਵੈਲਡਿੰਗ ਦੀ ਦੁਕਾਨ ’ਤੇ ਖੜ੍ਹਾ ਕੀਤਾ ਹੋਇਆ ਸੀ।

ਰਾਤ ਸਮੇਂ ਅਣਪਛਾਤੇ ਵਿਅਕਤੀਆਂ ਨੇ ਟਰਾਲੇ ਦੇ ਚਾਰ ਟਾਇਰ ਚੋਰੀ ਕਰ ਲਏ। ਪੁਲਿਸ ਅਨੁਸਾਰ ਦੋਵੇਂ ਵਾਰਦਾਤਾਂ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਫੁਟੇਜ ਵਿਚ ਇਕ ਮਹਿੰਦਰਾ ਗੱਡੀ ਅਤੇ ਉਸ ਵਿਚ ਸਵਾਰ ਦੋ ਵਿਅਕਤੀ ਦਿਖਾਈ ਦੇ ਰਹੇ ਹਨ। ਪੁਲਿਸ ਵਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਮਹਾਨ ਯੋਧੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਕੋਟਿ-ਕੋਟਿ ਪ੍ਰਣਾਮ- ਮੁੱ... ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਭਾਗੀ ਬਾਂਦਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Ad Position 24