14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਘਰ ’ਤੇ ਕਥਿਤ ਫਾਇਰਿੰਗ, ਇਲਾਕੇ ਚ ਡਰ ਦਾ ਮਾਹੌਲ

ਫਗਵਾੜਾ (ਕਪੂਰਥਲਾ), (ਹਰਜੋਤ ਸਿੰਘ ਚਾਨਾ) - ਫਗਵਾੜਾ ਦੀ ਨੰਗਲ ਕਾਲੋਨੀ ਵਿਖੇ ਬੀਤੀ ਦੇਰ ਰਾਤ ਇਕ ਘਰ ’ਤੇ ਕਥਿਤ ਤੌਰ ’ਤੇ ਫਾਇਰਿੰਗ ਕੀਤੇ ਜਾਣ ਦਾ ਮਾਮਲਾ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਫਗਵਾੜਾ (ਕਪੂਰਥਲਾ), (ਹਰਜੋਤ ਸਿੰਘ ਚਾਨਾ) - ਫਗਵਾੜਾ ਦੀ ਨੰਗਲ ਕਾਲੋਨੀ ਵਿਖੇ ਬੀਤੀ ਦੇਰ ਰਾਤ ਇਕ ਘਰ ’ਤੇ ਕਥਿਤ ਤੌਰ ’ਤੇ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਮੁਤਾਬਕ ਰਾਤ ਕਰੀਬ ਡੇਢ ਵਜੇ ਕੁਝ ਨੌਜਵਾਨ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ ਅਤੇ ਘਰ ਵੱਲ ਕਰੀਬ 8 ਗੋਲੀਆਂ ਚਲਾਈਆਂ। ਇਸ ਦੌਰਾਨ ਘਰ ਦੇ ਗੇਟ ’ਤੇ ਹਥਿਆਰਾਂ ਨਾਲ ਵਾਰ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।ਘਟਨਾ ਦੀ ਸੂਚਨਾ ਮਿਲਣ ’ਤੇ 112 ਨੰਬਰ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਮੁਤਾਬਕ ਮੌਕੇ ਤੋਂ 4 ਖਾਲੀ ਰੌਂਦ ਬਰਾਮਦ ਕੀਤੇ ਗਏ ਹਨ।
ਪੀੜਤ ਨੌਜਵਾਨ ਪ੍ਰਿਆਸ਼ ਕੁਮਾਰ ਨੇ ਦੋਸ਼ ਲਗਾਇਆ ਕਿ ਕੁਝ ਸਮਾਂ ਪਹਿਲਾਂ ਉਸ ਦੇ ਇਕ ਸਾਥੀ ਦੀ ਕਿਸੇ ਵਿਅਕਤੀ ਨਾਲ ਹੋਈ ਗੱਲਬਾਤ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਇਹ ਘਟਨਾ ਵਾਪਰੀ ਹੋ ਸਕਦੀ ਹੈ। ਉਸ ਨੇ ਇਹ ਵੀ ਦੱਸਿਆ ਕਿ ਕਰੀਬ 4-5 ਮਹੀਨੇ ਪਹਿਲਾਂ ਉਸ ਦੀ ਗੱਡੀ ’ਤੇ ਵੀ ਕਥਿਤ ਤੌਰ ’ਤੇ ਫਾਇਰਿੰਗ ਕੀਤੀ ਗਈ ਸੀ।
ਫਿਲਹਾਲ ਪੀੜਤ ਵਲੋਂ ਕੁਝ ਨੌਜਵਾਨਾਂ ’ਤੇ ਫਾਇਰਿੰਗ ਦੇ ਦੋਸ਼ ਲਗਾਏ ਗਏ ਹਨ। ਹਾਲਾਂਕਿ ਦੋਸ਼ਾਂ ਦੀ ਸੱਚਾਈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਘਟਨਾ ਤੋਂ ਬਾਅਦ ਨੰਗਲ ਕਾਲੋਨੀ ਅਤੇ ਆਸ-ਪਾਸ ਦੇ ਇਲਾਕੇ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਨੇ ਇਲਾਕੇ ਵਿਚ ਕਾਨੂੰਨ-ਵਿਵਸਥਾ ਨੂੰ ਲੈ ਕੇ ਚਿੰਤਾ ਜ਼ਾਹਰ ਕਰਦਿਆਂ ਪੁਲਿਸ ਤੋਂ ਮੁਲਜ਼ਮਾਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ 'ਏ.ਐਚ.ਐਫ. ਜੂਨੀਅਰ ਏਸ਼ੀਆ ਕੱਪ' ਜਿੱਤਣ 'ਤੇ ਬਹੁਤ-ਬਹੁਤ ਮੁਬਾਰਕਾਂ - ਭਗਵੰਤ ਮਾਨ ਅਗਲੀ ਖ਼ਬਰ ਜਿੰਨੀਆਂ ਹੋ ਸਕਣ ਓਨੀਆਂ ਭਾਸ਼ਾਵਾਂ ਸਿੱਖੋ, ਪਰ ਆਪਣੀ ਭਾਸ਼ਾ ਨੂੰ ਨਾ ਛੱਡੋ - ਹਿੰਦੀ ਦਿਵਸ 'ਤੇ ਨੌਜਵਾਨਾਂ ਨੂੰ ਅਮਿਤ ਸ਼...
Ad Position 24