14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮੋਟਰਸਾਇਕਲ ਸਵਾਰ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ,14 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) ਸੁਨਾਮ-ਮਾਨਸਾ ਸੜਕ ’ਤੇ ਪਿੰਡ ਮਾਡਲ ਟਾਊਨ-1 ਨੇੜੇ ਹੋਏ ਹਾਦਸੇ ਵਿਚ ਮੋਟਰਸਾਇਕਲ ਸਵਾਰ ਇਕ ਨੌਜਵਾਨ ਦੀ ਮੌਤ..

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਸੁਨਾਮ ਊਧਮ ਸਿੰਘ ਵਾਲਾ,14 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) ਸੁਨਾਮ-ਮਾਨਸਾ ਸੜਕ ’ਤੇ ਪਿੰਡ ਮਾਡਲ ਟਾਊਨ-1 ਨੇੜੇ ਹੋਏ ਹਾਦਸੇ ਵਿਚ ਮੋਟਰਸਾਇਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦੋਂ ਕਿ ਦੂਜੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਨੌਜਵਾਨ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਕਰਨਵੀਰ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਨਾਂ ਦੇ ਦੋ ਨੌਜਵਾਨ ਚੀਮਾ ਮੰਡੀ ਤੋਂ ਸੁਨਾਮ ਮੋਟਰਸਾਇਕਲ ’ਤੇ ਜਾ ਰਹੇ ਸਨ। ਜਿਵੇਂ ਹੀ ਉਹ ਪਿੰਡ ਮਾਡਲ ਟਾਊਨ-1 ਨੇੜੇ ਪਹੁੰਚੇ ਤਾਂ ਅੱਗਿਉਂ ਆ ਰਹੀ ਇਕ ਅਣਪਛਾਤੀ ਬੱਸ ਨੇ ਮੋਟਰਸਾਇਕਲ ਸਵਾਰ ਦੋਵੇ ਨੌਜਵਾਨਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਦੋਵੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਪਿੰਡ ਵਾਸੀਆਂ ਵਲੋਂ ਕੁਝ ਰਾਹਗੀਰਾਂ ਦੇ ਸਹਿਯੋਗ ਨਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਪਹੁੰਚਾਇਆ ਗਿਆ। ਜਿੱਥੇ ਕਰਨਵੀਰ ਸਿੰਘ (19) ਪੁੱਤਰ ਜਗਪਾਲ ਸਿੰਘ ਵਾਸੀ ਚੀਮਾ ਦੀ ਮੌਤ ਹੋ ਗਈ ਜਦੋਂ ਕਿ ਖੁਸ਼ਪ੍ਰੀਤ ਸਿੰਘ (25) ਪੁੱਤਰ ਕ੍ਰਿਸ਼ਨ ਸਿੰਘ ਵਾਸੀ ਰਸੀਦਾਂ (ਹਰਿਆਣਾ) ਦੀ ਹਾਲਤ ਨਾਜ਼ੁਕ ਵੇਖਦੇ ਹੋਏ ਡਾਕਟਰਾਂ ਵਲੋਂ ਇਲਾਜ ਲਈ ਉਸ ਨੂੰ ਪਟਿਆਲਾ ਭੇਜ ਦਿੱਤਾ ਗਿਆ। ਸਹਾਇਕ ਥਾਣੇਦਾਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

 

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਅਜਨਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਜਾਰੀ
Ad Position 24