14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ ਸਨਮਾਨ

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ) -ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਲਾਨਾ ਮੈਟ੍ਰਿਕ ਪ੍ਰੀਖਿਆਵਾਂ ਵਿੱਚ ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਸੂਬੇ ਵਿੱਚੋਂ ਦੂਜਾ ਸਥਾਨ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ) -ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਲਾਨਾ ਮੈਟ੍ਰਿਕ ਪ੍ਰੀਖਿਆਵਾਂ ਵਿੱਚ ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਉਂਕਾਰ ਸਿੰਘ ਦੀ ਸ਼ਾਨਦਾਰ ਵਿੱਦਿਅਕ ਪ੍ਰਾਪਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਸ ਦੀ ਹੌਸਲਾ ਅਫ਼ਜ਼ਾਈ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਕਰੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਇਹ ਫੈ਼ਸਲਾ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਉਂਕਾਰ ਸਿੰਘ ਨੇ ਇਸ ਤੋਂ ਪਹਿਲਾਂ ਨੌਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਵੀ ਦੂਜਾ ਸਥਾਨ ਹਾਸਲ ਕੀਤਾ ਸੀ ਅਤੇ ਉਹ ਲਗਾਤਾਰ ਵਿੱਦਿਅਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਂਕਾਰ ਸਿੰਘ ਦੇ ਪਿਤਾ ਡਾ. ਮਿਮਪਾਲ ਸਿੰਘ, ਜੋ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ, ਖ਼ੁਦ ਵੀ ਵਿੱਦਿਅਕ ਅਤੇ ਡਾਕਟਰੀ ਖੇਤਰ ਵਿਚ ਵਿਸ਼ੇਸ਼ ਪਛਾਣ ਰੱਖਦੇ ਹਨ। ਉਹ ਪਾਕਿਸਤਾਨ ਦੇ ਪਹਿਲੇ ਸਿੱਖ ਡਾਕਟਰ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਤਮਗ਼ਾ-ਏ-ਇਮਤਿਆਜ਼ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।  ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਭਾਈਚਾਰਾ ਘੱਟ ਗਿਣਤੀ ਵਿਚ ਹੋਣ ਦੇ ਬਾਵਜੂਦ ਉਂਕਾਰ ਸਿੰਘ ਵੱਲੋਂ ਵਿੱਦਿਅਕ ਖੇਤਰ ਵਿੱਚ ਹਾਸਲ ਕੀਤੀ ਇਹ ਮਾਣਮੱਤੀ ਪ੍ਰਾਪਤੀ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਂਕਾਰ ਸਿੰਘ ਆਪਣੀ ਮੇਹਨਤ ਤੇ ਲਿਆਕਤ ਨਾਲ ਸਿੱਖ ਕੌਮ ਦਾ ਨਾਮ ਰੌਸ਼ਨ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਬਚਾਉਣ ਅਤੇ ਮੁੜ ਬਿਜਲੀ ਸਰਪਲਸ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਦੀ ਲੋੜ -ਸੁਖਬੀਰ ਸਿੰਘ... ਅਗਲੀ ਖ਼ਬਰ ਆਊਟਸੋਰਸ ਮੁਲਾਜ਼ਮਾਂ ਨੇ ਪੁਤਲਾ ਫੂਕਿਆ
Ad Position 24