14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ 17 ਸਤੰਬਰ ਨੂੰ ਹੋਵੇਗਾ ਆਰੰਭ

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਰੰਭ ਹੋਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਆਰੰਭਤਾ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਲਈ ਪੰਥਕ ਰਵਾਇਤਾਂ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਵੇਗੀ। ਤੀਜੇ ਪੜਾਹ ਤਹਿਤ ਖ਼ਾਲਸਾ ਮਾਰਚ ਦੁਆਬਾ ਅਤੇ ਮਾਝਾ ਖੇਤਰ ਦੇ ਇਲਾਕਿਆਂ ਵਿਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਇਸ ਤੋਂ ਪਹਿਲਾਂ 24 ਜੁਲਾਈ ਤੋਂ 4 ਸਤੰਬਰ ਤੱਕ ਦੋ ਪੜਾਵਾਂ ਵਿਚ ਮੀਰੀ-ਪੀਰੀ ਖ਼ਾਲਸਾ ਮਾਰਚ ਪੰਜਾਬ ਅੰਦਰ ਮਾਝਾ, ਮਾਲਵਾ ਅਤੇ ਪੁਆਧ ਇਲਾਕਿਆਂ ਦੇ ਲਗਭਗ 650 ਪਿੰਡਾਂ ਵਿਚ ਮੀਰੀ ਪੀਰੀ ਦੇ ਸਿਧਾਂਤ ਦੇ ਨਾਲ-ਨਾਲ ਸਿੱਖੀ ਪ੍ਰਚਾਰ ਪ੍ਰਸਾਰ ਕਰ ਚੁੱਕਾ ਹੈ, ਜਿਸ ਤਹਿਤ ਲੱਖਾਂ ਸਿੱਖ ਸੰਗਤਾਂ ਤੱਕ– ਗੁਰਬਾਣੀ ਨਾਲ ਜੁੜਣ, ਅੰਮ੍ਰਿਤ ਛਕਣ, ਸਾਬਤ ਸੂਰਤ ਹੋਣ, ਨਸ਼ੇ ਤਿਆਗਣ, ਪੰਜਾਬ ਅੰਦਰ ਹੀ ਸੱਚੀ ਸੁੱਚੀ ਕਿਰਤ ਕਰਨ, ਪੰਜਾਬ ਅੰਦਰ ਆਪਣੀਆਂ ਜ਼ਮੀਨਾਂ ਨਾ ਵੇਚਣ, ਗੁਰਮੁਖੀ ਪੰਜਾਬੀ ਪੜ੍ਹਣ ਤੇ ਸਿੱਖਣ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ ਗਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਦੋ ਪੜਾਵਾਂ ਵਿਚ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਸਿੱਖ ਸੰਗਤ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਖ਼ਾਸਕਰ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਬੱਚਿਆਂ ਦੀ ਸ਼ਮੂਲੀਅਤ ਨੇ ਦਰਸਾਇਆ ਹੈ ਕਿ ਉਹ ਗੁਰੂ ਸਾਹਿਬਾਨ ਦੀ ਸਿੱਖੀ ਅਤੇ ਸੰਕਲਪ ਨਾਲ ਜੁੜਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਅੱਜ ਵੀ ਚੜ੍ਹਦੀ ਕਲਾ ਵਿੱਚ ਹੈ ਅਤੇ ਲੋੜ ਸਿਰਫ਼ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਣ ਅਤੇ ਨਸ਼ਿਆਂ ਤੋਂ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅੱਜ ਵੀ ਸਿੱਖੀ ਦੀ ਪੂਰਾ ਜਜ਼ਬਾ ਕਾਇਮ ਹੈ ਅਤੇ ਅਰਦਾਸ ਕੀਤੀ ਕਿ ਅਗਾਂਹਾ ਵੀ ਇਹ ਇਸੇ ਤਰ੍ਹਾਂ ਹੀ ਰਹੇ। ਉਨ੍ਹਾਂ ਕਿਹਾ ਕਿ ਤੀਜੇ ਪੜਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਉਨ੍ਹਾਂ ਸਮੂਹ ਸਿੱਖ ਸੰਗਤਾਂ ਅਤੇ ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਿੱਖੀ ਦਾ ਸੁਨੇਹਾ ਪ੍ਰਾਪਤ ਕਰਨ ਅਤੇ ਗੁਰਮਤਿ ਅਨੁਸਾਰ ਆਪਣਾ ਜੀਵਨ ਜੀਣ। ਉਨ੍ਹਾਂ ਕਿਹਾ ਕਿ ਤੀਜੇ ਪੜਾਅ ਦੀ ਆਰੰਭਤਾ ਮੌਕੇ ਖ਼ਾਲਸਾ ਪੰਥ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਪਹਿਲੀ ਸਿਆਸੀ ਰੈਲੀ ਫ਼ਰੀਦਕੋਟ 'ਚ ਹੋਈ, ਦੋ ਉਮੀਦਵਾਰਾਂ ਦਾ ਐਲਾਨ ਅਗਲੀ ਖ਼ਬਰ ਪੰਜਾਬ ਵਿਚ ਫਿਰ ਵਾਪਰੀ ਦਿਨ ਦਿਹਾੜੇ ਕਤਲ ਦੀ ਵਾਰਦਾਤ: ਦੁਕਾਨ ਤੇ ਮੌਜੂਦ ਵਿਅਕਤੀ ਦਾ ਚਾਕੂ ਮਾਰ ਕੇ ਕੀਤਾ ਕਤਲ
Ad Position 24