ਚੰਡੀਗੜ੍ਹ, 14 ਸਤੰਬਰ- ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।
ਗਗਨਦੀਪ ਸਿੰਘ ਰੰਧਾਵਾ ਦੀ ਪਤਨੀ ਨੇ ਪੰਜਾਬ ਦੇ ਸਾਬਕਾ 'ਆਪ' ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਕੀਤੀ ਗਈ ਆਪਣੀ ਪਟੀਸ਼ਨ ਹਾਈ ਕੋਰਟ ਤੋਂ ਵਾਪਸ ਲੈ ਲਈ ਹੈ।