14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਵਿਧਾਇਕ ਧਾਲੀਵਾਲ ਵਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਪਾਟਿਲ ਨਾਲ ਮੁਲਾਕਾਤ ਕਰਕੇ ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗ

ਅਜਨਾਲਾ (ਅੰਮ੍ਰਿਤਸਰ), 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਤੇ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਅਜਨਾਲਾ (ਅੰਮ੍ਰਿਤਸਰ), 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਹਲਕਾ ਅਜਨਾਲਾ ਨਾਲ ਸੰਬੰਧਿਤ ਸਰਪੰਚਾਂ ਦੇ ਵਫ਼ਦ ਨੂੰ ਨਾਲ ਲੈ ਕੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ ਪਾਟਿਲ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਨਾਲਾ ਨੂੰ ਬਾਰ-ਬਾਰ ਆਉਂਦੇ ਹੜ੍ਹਾਂ ਤੋਂ ਬਚਾਉਣ ਲਈ ਜੰਮੂ-ਕਸ਼ਮੀਰ ਵਿਚ ਉਝ ਨਦੀ 'ਤੇ ਡੈਮ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।

ਇਸ ਉੱਚ ਪੱਧਰੀ ਮੁਲਾਕਾਤ ਦੌਰਾਨ ਵਿਧਾਇਕ ਸ. ਧਾਲੀਵਾਲ ਨੇ ਉਝ ਦਰਿਆ ਦੇ ਪਾਣੀ ਕਾਰਨ ਅਜਨਾਲਾ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਵੱਲ ਧਿਆਨ ਦਿਵਾਉਂਦਿਆਂ ਕਿਹਾ ਕਿ ਇਸ ਦਰਿਆ ਨੇ ਅਜਨਾਲਾ ਸਮੇਤ ਮਾਝੇ ਦੇ ਹੋਰਨਾਂ ਇਲਾਕਿਆਂ ਵਿਚ ਵਾਰ-ਵਾਰ ਹੜ੍ਹ ਅਤੇ ਤਬਾਹੀ ਮਚਾਈ ਹੈ, ਜਿਸ ਨਾਲ ਲੋਕਾਂ ਦੇ ਜੀਵਨ ਅਤੇ ਰੋਜ਼ੀ-ਰੋਟੀ 'ਤੇ ਬੁਰਾ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਲਗਾਤਾਰ ਖ਼ਤਰੇ ਨੇ ਇਲਾਕੇ ਦੇ ਆਰਥਿਕ ਵਿਕਾਸ ਨੂੰ ਵੀ ਪ੍ਰਭਾਵਿਤ ਕੀਤਾ ਹੈ। ਜਿਸ ਇਲਾਕੇ ਵਿਚ ਲਗਾਤਾਰ ਹੜ੍ਹਾਂ ਅਤੇ ਤਬਾਹੀ ਦਾ ਡਰ ਬਣਿਆ ਰਹਿੰਦਾ ਹੋਵੇ, ਉੱਥੇ ਕੋਈ ਵੀ ਉਦਯੋਗ ਸਥਾਪਿਤ ਕਰਨ ਲਈ ਤਿਆਰ ਨਹੀਂ ਹੁੰਦਾ।

ਅਜਨਾਲਾ ਦੇ ਲੋਕ ਇਸ ਬਾਰ-ਬਾਰ ਆਉਂਦੇ ਸੰਕਟ ਤੋਂ ਪੱਕੇ ਹੱਲ ਅਤੇ ਟਿਕਾਊ ਵਿਕਾਸ ਦੇ ਸਪਸ਼ਟ ਰਾਹ ਦੇ ਹੱਕਦਾਰ ਹਨ। ਸ. ਧਾਲੀਵਾਲ ਨੇ ਕਿਹਾ ਕਿ ਉਝ ਦਰਿਆ ਵਾਰ-ਵਾਰ ਇਲਾਕੇ ਵਿਚ ਹੜ੍ਹ ਲਿਆਉਂਦਾ ਹੈ ਅਤੇ ਕਈ ਵਾਰ ਤਬਾਹੀ ਮਚਾ ਚੁੱਕਾ ਹੈ। ਸਾਡੀਆਂ ਕਈ ਪੀੜ੍ਹੀਆਂ ਨੇ ਹੜ੍ਹਾਂ ਦਾ ਸੰਤਾਪ ਭੋਗਿਆ ਹੈ, ਅਤੇ ਅਸੀਂ ਇਸ ਵਾਰ-ਵਾਰ ਦੇ ਸੰਕਟ ਤੋਂ ਆਪਣੇ ਆਪ ਨੂੰ ਪੱਕੇ ਤੌਰ 'ਤੇ ਬਚਾਉਣਾ ਚਾਹੁੰਦੇ ਹਾਂ। ਇਸ ਲਈ ਉਝ ਨਦੀ ਦਾ ਯੋਗ ਪ੍ਰਬੰਧਨ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਵਫ਼ਦ ਨੇ ਉਝ ਨਦੀ 'ਤੇ ਡੈਮ ਬਣਾਉਣ ਦਾ ਮੁੱਦਾ ਚੁੱਕਿਆ ਤਾਂ ਜੋ ਪੰਜਾਬ ਵੱਲ ਵਗਦੇ ਪਾਣੀ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਅਜਨਾਲਾ ਵਿਚ ਹੜ੍ਹਾਂ ਦੇ ਲਗਾਤਾਰ ਬਣੇ ਖ਼ਤਰੇ ਨੂੰ ਘਟਾਇਆ ਜਾ ਸਕੇ। ਇਸ ਪ੍ਰੋਜੈਕਟ ਦੀ ਅਹਿਮੀਅਤ ਬਾਰੇ ਦੱਸਦਿਆਂ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਉਝ ਡੈਮ ਦੇ ਨਿਰਮਾਣ ਨਾਲ ਬਾਰ-ਬਾਰ ਆਉਂਦੇ ਹੜ੍ਹਾਂ ਦੇ ਖ਼ਤਰੇ ਦਾ ਵੱਡੇ ਪੱਧਰ 'ਤੇ ਪੱਕਾ ਹੱਲ ਹੋ ਜਾਵੇਗਾ।

ਹੜ੍ਹ ਨਿਯੰਤਰਣ ਦੇ ਨਾਲ-ਨਾਲ ਇਹ ਪ੍ਰੋਜੈਕਟ ਬਿਜਲੀ ਪੈਦਾ ਕਰੇਗਾ, ਸਿੰਚਾਈ ਲਈ ਨਹਿਰਾਂ ਮੁਹੱਈਆ ਕਰਵਾਏਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਅਵਸਰ ਪੈਦਾ ਕਰੇਗਾ। ਇਹ ਸਰਹੱਦੀ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵੱਲ ਇਕ ਵੱਡਾ ਕਦਮ ਸਾਬਤ ਹੋ ਸਕਦਾ ਹੈ। ਧਾਲੀਵਾਲ ਨੇ ਕਿਹਾ ਕਿ ਉਹ ਪਹਿਲਾਂ ਵੀ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲਾਂ ਕੋਲ ਇਹ ਮੁੱਦਾ ਚੁੱਕ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਇਹ ਮੁਲਾਕਾਤ ਕੇਂਦਰ ਸਰਕਾਰ ਅੱਗੇ ਸਿੱਧੇ ਤੌਰ 'ਤੇ ਮੰਗ ਰੱਖਣ ਅਤੇ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ 'ਤੇ ਜਲਦ ਕਾਰਵਾਈ ਦੀ ਮੰਗ ਕਰਨ ਲਈ ਕੀਤੀ ਗਈ ਸੀ।

ਧਾਲੀਵਾਲ ਨੇ ਕਿਹਾ ਕਿ ਅਜਨਾਲਾ ਦੇ ਲੋਕ ਪੀੜ੍ਹੀਆਂ ਤੋਂ ਬਾਰ-ਬਾਰ ਆਉਂਦੇ ਹੜ੍ਹਾਂ ਦੇ ਸਿੱਟੇ ਭੁਗਤ ਰਹੇ ਹਨ ਅਤੇ ਉਹ ਇਕ ਪੱਕੇ ਹੱਲ ਦੇ ਹੱਕਦਾਰ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਰਹੱਦੀ ਖੇਤਰ ਦੇ ਲੋਕਾਂ ਦੇ ਹਿੱਤ ਵਿਚ ਉਝ ਡੈਮ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਅੱਗੇ ਵਧਾਇਆ ਜਾਵੇ। ਇਸ ਮੌਕੇ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ, ਬਲਾਕ ਪ੍ਰਧਾਨ ਸਰਪੰਚ ਹਰਜੀਤ ਸਿੰਘ ਗੁਰਾਲਾ, ਭੁਪਿੰਦਰ ਸਿੰਘ ਮਾਣਾ ਨਾਨਕਪੁਰਾ ਥੇਹ, ਸਰਪੰਚ ਪੰਥਜੀਤ ਸਿੰਘ, ਸਰਪੰਚ ਸਰਬਜੀਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਆਦਿ ਵੀ ਵਫ਼ਦ ਵਿਚ ਸ਼ਾਮਿਲ ਸਨ।

Ad Position 22
No active advertisement
ਅਗਲੀ ਖ਼ਬਰ ‘ਆਪ’ ਦੇ ਟਕਸਾਲੀ ਆਗੂ ਪ੍ਰਦੀਪ ਜੋਸ਼ਨ ਭਾਜਪਾ ਵਿਚ ਸ਼ਾਮਲ
Ad Position 24