14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਜੀਐਸਟੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 5 ਕਰੋੜ ਤੋਂ ਵੱਧ ਦਾ ਲੋਹਾ-ਸਟੀਲ ਜ਼ਬਤ

ਚੰਡੀਗੜ੍ਹ, 14 ਸਤੰਬਰ- ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਕਰਨ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਚੰਡੀਗੜ੍ਹ, 14 ਸਤੰਬਰ- ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸੂਬੇ ਭਰ ਵਿਚ ਵੱਡੀ ਇਨਫੋਰਸਮੈਂਟ ਮੁਹਿੰਮ ਚਲਾਈ ਹੈ। ਵਿਭਾਗ ਦੀਆਂ ਸਟੇਟ ਇਨਵੈਸਟੀਗੇਸ਼ਨ ਅਤੇ ਪ੍ਰੀਵੈਂਟਿਵ ਯੂਨਿਟਾਂ ਵਲੋਂ ਕੀਤੀ ਗਈ ਕਾਰਵਾਈ ਦੌਰਾਨ 170 ਵਾਹਨਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਕਈ ਵਾਹਨ ਅਜਿਹੇ ਮਿਲੇ, ਜਿਨ੍ਹਾਂ ਵਿਚ ਕਥਿਤ ਤੌਰ ’ਤੇ ਲੋੜੀਂਦੇ ਦਸਤਾਵੇਜ਼ਾਂ ਅਤੇ ਸਹੀ ਬਿੱਲਾਂ ਤੋਂ ਬਿਨ੍ਹਾਂ ਮਾਲ ਦੀ ਢੋਆ-ਢੁਆਈ ਕੀਤੀ ਜਾ ਰਹੀ ਸੀ।

ਅਧਿਕਾਰੀਆਂ ਮੁਤਾਬਕ ਇਸ ਮੁਹਿੰਮ ਦੌਰਾਨ 5 ਕਰੋੜ ਰੁਪਏ ਤੋਂ ਵੱਧ ਮੁੱਲ ਦਾ ਲੋਹੇ ਦਾ ਸਕਰੈਪ, ਤਿਆਰ ਲੋਹਾ ਅਤੇ ਸਟੀਲ ਦਾ ਸਾਮਾਨ ਜ਼ਬਤ ਕੀਤਾ ਗਿਆ। ਵਿਭਾਗ ਵਲੋਂ ਖ਼ਾਸ ਤੌਰ ’ਤੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਇਲਾਕਿਆਂ ਵਿਚ ਨਿਗਰਾਨੀ ਅਤੇ ਜਾਂਚ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਕਾਰਵਾਈ ਨੂੰ ਟੈਕਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਸਖ਼ਤ ਸੰਦੇਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਟੈਕਸ ਦੀ ਹੇਰਾਫੇਰੀ ਅਤੇ ਚੋਰੀ ਦੇ ਹਰ ਸੰਭਵ ਰਸਤੇ ਨੂੰ ਬੰਦ ਕਰਨ ਲਈ ਵਚਨਬੱਧ ਹੈ।

ਚੀਮਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਟੈਕਸ ਦੀ ਪਾਲਣਾ ਰੋਜ਼ਾਨਾ ਕਾਰੋਬਾਰੀ ਪ੍ਰਥਾ ਦਾ ਹਿੱਸਾ ਬਣੇ, ਨਾ ਕਿ ਵਿਕਲਪ। ਉਨ੍ਹਾਂ ਚੇਤਾਵਨੀ ਦਿੱਤੀ ਕਿ ਬਿਨ੍ਹਾਂ ਲੋੜੀਂਦੇ ਦਸਤਾਵੇਜ਼ਾਂ ਦੇ ਮਾਲ ਦੀ ਆਵਾਜਾਈ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਇਕ ਵਾਰ ਦੀ ਮੁਹਿੰਮ ਨਹੀਂ ਹੈ। ਵਿਭਾਗ ਵਲੋਂ ਟੈਕਸ ਪਾਲਣਾ ਨੂੰ ਮਜ਼ਬੂਤ ਕਰਨ ਅਤੇ ਬਿਨ੍ਹਾਂ ਦਸਤਾਵੇਜ਼ਾਂ ਵਾਲੇ ਮਾਲ ਦੀ ਆਵਾਜਾਈ ’ਤੇ ਰੋਕ ਲਗਾਉਣ ਲਈ ਪੰਜਾਬ ਭਰ ਵਿਚ ਲਗਾਤਾਰ ਇਨਫੋਰਸਮੈਂਟ ਕਾਰਵਾਈ ਜਾਰੀ ਰੱਖੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਪਾਰਕ ਗਤੀਵਿਧੀਆਂ ਵਿਚ ਨਿਯਮਾਂ ਦੀ ਪਾਲਣਾ ਅਤੇ ਅਨੁਸ਼ਾਸਨ ਯਕੀਨੀ ਬਣਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚੋਂ ਇਕ ਹੈ। ਸਰਕਾਰ ਦਾ ਸੰਦੇਸ਼ ਸਪੱਸ਼ਟ ਹੈ ਕਿ ਕਾਰੋਬਾਰੀਆਂ ਨੂੰ ਜੀਐਸਟੀ ਕਾਨੂੰਨ ਅਤੇ ਹੋਰ ਟੈਕਸ ਨਿਯਮਾਂ ਦੀ ਪੂਰੀ ਪਾਲਣਾ ਕਰਨੀ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਅਗਲੀ ਖ਼ਬਰ ਪੰਚਕੂਲਾ ਵਿਚ ਵੱਡਾ ਸੜਕ ਹਾਦਸਾ, ਤਿੰਨ ਦੀ ਹੋਈ ਮੌਤ
Ad Position 24