03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 15 ਸਤੰਬਰ- ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿਚ ਬੱਦਲਵਾਈ ਰਹੇਗੀ, ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਸੈਲਸੀਅਸ ਘਟਿਆ ਹੈ, ਜੋ ਆਮ ਦੇ ਨੇੜੇ ਰਿਹਾ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-09-2026

ਚੰਡੀਗੜ੍ਹ, 15 ਸਤੰਬਰ- ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿਚ ਬੱਦਲਵਾਈ ਰਹੇਗੀ, ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਸੈਲਸੀਅਸ ਘਟਿਆ ਹੈ, ਜੋ ਆਮ ਦੇ ਨੇੜੇ ਰਿਹਾ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੰਗਲਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਰੋਪੜ ਵਿਚ ਦਿਨ ਭਰ 23.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਚੰਡੀਗੜ੍ਹ ਹਵਾਈ ਅੱਡੇ, ਬਠਿੰਡਾ ਅਤੇ ਫਰੀਦਕੋਟ ਦੇ ਕੁਝ ਇਲਾਕਿਆਂ ਵਿਚ ਵੀ ਮੀਂਹ ਪਿਆ।

Ad Position 22
No active advertisement
ਪਿਛਲੀ ਖ਼ਬਰ ਪ੍ਰਦਰਸ਼ਨ ਅੱਗੇ ਵਧਾਉਣ ਦੀ ਮੰਗ ਨੂੰ ਲੈ ਕੇ 16 ਸਤੰਬਰ ਨੂੰ ਰੱਖੀ ਹੈ 'ਕਿਸਾਨ ਮਜ਼ਦੂਰ ਮੋਰਚਾ' ਦੀ ਮੀਟਿੰਗ - ਪੰਧੇਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਜਨਾਲਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24