15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ- ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 15 ਸਤੰਬਰ- ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ​​ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਹਵਾਈ ਅੱਡੇ ਤੋਂ ਹਿਰਾਸਤ ਵਿਚ ਲਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਚੰਡੀਗੜ੍ਹ, 15 ਸਤੰਬਰ-  ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ​​ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਹਵਾਈ ਅੱਡੇ ਤੋਂ ਹਿਰਾਸਤ ਵਿਚ ਲਿਆ ਹੈ।

ਕਰਮਵੀਰ ਸਿੰਘ ਨੇ ਅਮਰੀਕਾ ਵਿਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁੱਕਣ ਲਈ ਟਿਕਾਣਾ ਮੁਹੱਈਆ ਕਰਵਾਇਆ ਸੀ। ਉਹ ਪੁਲਿਸ ਸਟੇਸ਼ਨ 'ਸਟੇਟ ਕ੍ਰਾਈਮ', ਐਸ.ਏ.ਐਸ. ਨਗਰ ਵਿਖੇ ਆਈ.ਪੀ.ਸੀ., ਆਰਮਜ਼ ਐਕਟ ਅਤੇ ਪਾਸਪੋਰਟ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਦਰਜ ਮਾਮਲਿਆਂ ਵਿਚ ਲੋੜੀਂਦਾ ਸੀ। ਟਾਸਕ ਫੋਰਸ ਪੰਜਾਬ ਵਲੋਂ 03.09.2026 ਨੂੰ ਉਸ ਵਿਰੁੱਧ 'ਲੁੱਕ ਆਊਟ ਸਰਕੂਲਰ' ਜਾਰੀ ਕੀਤਾ ਗਿਆ ਸੀ।

ਜਾਣਕਾਰੀ ਅਨੁਸਾਰ ਮੁਲਜ਼ਮ ਦਾ ਅਪਰਾਧਿਕ ਇਤਿਹਾਸ ਰਿਹਾ ਹੈ, ਜਿਸ ਵਿਚ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਫਿਰੌਤੀ, ਆਰਮਜ਼ ਐਕਟ ਦੀ ਉਲੰਘਣਾ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸੰਬੰਧਿਤ ਮਾਮਲੇ ਸ਼ਾਮਿਲ ਹਨ।

ਪੁਲਿਸ ਅਨੁਸਾਰ ਉਸ ਦੇ ਵਿਆਪਕ ਅਪਰਾਧਿਕ ਨੈੱਟਵਰਕ ਅਤੇ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
 ਇਹ ਸਾਰੀ ਜਾਣਕਾਰੀ ਡੀ.ਜੀ.ਪੀ. ਪੰਜਾਬ ਵਲੋਂ ਇਕ ਪੋਸਟ ਪਾ ਕੇ ਸਾਂਝੀ ਕੀਤੀ ਗਈ ਹੈ। 

Ad Position 22
No active advertisement
ਅਗਲੀ ਖ਼ਬਰ ਮਹਿਲਾ ਵਿਧਾਇਕ ਦੇ ਟਿੱਪਰ ਚਾਲਕ ਨਾਲ ਹੋਏ ਤਕਰਾਰ ਕਰਨ ਸਥਿਤੀ ਤਣਾਅ-ਪੂਰਨ
Ad Position 24