ਸ਼ਾਹਕੋਟ (ਜਲੰਧਰ), 15 ਸਤੰਬਰ (ਏ.ਐਸ. ਅਰੋੜਾ/ਸੁਖਦੀਪ ਸਿੰਘ)- ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਅਤੇ ਐੱਸ.ਸੀ. ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਜਸਵੀਰ ਸਿੰਘ ਜਲਾਲਪੁਰੀ ਨੇ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਇਸ ਸੰਬੰਧੀ ਸ਼ਾਹਕੋਟ ਦੇ ਇਕ ਨਿੱਜੀ ਪੈਲਸ ਵਿਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਦਲਿਤ ਸਮਾਜ ਦੇ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਆਗੂਆਂ ਨੇ ਜਲਾਲਪੁਰੀ ਦੀ ਉਮੀਦਵਾਰੀ ਦੀ ਜ਼ੋਰਦਾਰ ਹਮਾਇਤ ਕਰਦਿਆਂ ਸ਼ਾਹਕੋਟ ਵਿਧਾਨ ਸਭਾ ਸੀਟ ਐੱਸ.ਸੀ. ਸਮਾਜ ਲਈ ਰਾਖਵੀਂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਜਲਾਲਪੁਰੀ ਨੂੰ ਟਿਕਟ ਮਿਲਦੀ ਹੈ ਤਾਂ ਸਮੁੱਚੇ ਵਰਗਾਂ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਜਲਾਲਪੁਰੀ ਨੇ ਕਿਹਾ ਕਿ ਟਿਕਟ ਮਿਲਣ ’ਤੇ ਉਹ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦੇ ਨਾਲ ਸਮੁੱਚੇ ਵਰਗਾਂ ਨੂੰ ਨਾਲ ਲੈ ਕੇ ਚੋਣ ਮੈਦਾਨ ਵਿਚ ਉਤਰਨਗੇ।
ਤਾਜ਼ਾ ਖ਼ਬਰਾਂ
Free
ਸ਼ਾਹਕੋਟ ਤੋਂ ‘ਆਪ’ ਦੀ ਟਿਕਟ ਲਈ ਜਸਵੀਰ ਸਿੰਘ ਜਲਾਲਪੁਰੀ ਨੇ ਪੇਸ਼ ਕੀਤੀ ਦਾਅਵੇਦਾਰੀ
ਸ਼ਾਹਕੋਟ (ਜਲੰਧਰ), 15 ਸਤੰਬਰ (ਏ.ਐਸ. ਅਰੋੜਾ/ਸੁਖਦੀਪ ਸਿੰਘ)- ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਹੀ ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ...
ਅਜੀਤ ਡੈਸਕ
15-09-2026