04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ

ਚੰਡੀਗੜ੍ਹ, 15 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਲਕਾ....

Ad Position 21
No active advertisement
ਅਜੀਤ ਡੈਸਕ 15-09-2026

ਚੰਡੀਗੜ੍ਹ, 15 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਹਲਕਾ ਖਡੂਰ ਸਾਹਿਬ ਦੇ ਪਾਰਟੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ।

ਪਾਰਟੀ ਵਲੋਂ ਜਾਰੀ ਜਾਣਕਾਰੀ ਮੁਤਾਬਕ, ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਖ਼ਿਲਾਫ਼ ਲਿਖਤੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਸ ਤੋਂ ਇਲਾਵਾ, 13 ਸਤੰਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਈ ‘ਪੰਜਾਬ ਬਚਾਓ ਰੈਲੀ’ ਦੌਰਾਨ ਸਥਾਨਕ ਲੀਡਰਸ਼ਿਪ ਨੇ ਵੀ ਉਨ੍ਹਾਂ ਵਲੋਂ ਪਾਰਟੀ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਥਿਤ ਗਤੀਵਿਧੀਆਂ ਬਾਰੇ ਪਾਰਟੀ ਪ੍ਰਧਾਨ ਨੂੰ ਜਾਣੂੰ ਕਰਵਾਇਆ ਸੀ।

ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਦੇ ਚਲਦਿਆਂ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਮਹਾਰਾਜਾ ਸ਼ੇਰ ਸਿੰਘ ਦੀ 183ਵੀਂ ਬਰਸੀ ਮਨਾਈ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦਾ ਉਪਰਾਲਾ ਸ਼ਲਾਘਾਯੋਗ, ਪਿੰਡ ਬਹਿੜਵਾਲ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ
Ad Position 24