15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਰਾਮ ਤੀਰਥ ਪੁਲਿਸ ਨੇ ਨਾਕਾਬੰਦੀ ਦੌਰਾਨ 2 ਨਾਜਾਇਜ਼ ਪਿਸਟਲਾਂ ਤੇ ਕਾਰ ਸਮੇਤ ਦੋ ਹਥਿਆਰਬੰਦ ਨੌਜਵਾਨ ਕੀਤੇ ਕਾਬੂ

ਰਾਮ ਤੀਰਥ (ਅੰਮ੍ਰਿਤਸਰ), 15 ਸਤੰਬਰ (ਧਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਨਾਜਾਇਜ਼ ਹਥਿਆਰਾਂ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਰਾਮ ਤੀਰਥ (ਅੰਮ੍ਰਿਤਸਰ), 15 ਸਤੰਬਰ (ਧਰਵਿੰਦਰ ਸਿੰਘ ਔਲਖ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਨਾਜਾਇਜ਼ ਹਥਿਆਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ. ਜਗਬੀਰ ਸਿੰਘ ਔਲਖ ਰਾਜਾਸਾਂਸੀ ਦੀ ਅਗਵਾਈ ਹੇਠ ਚੌਕੀ ਰਾਮ ਤੀਰਥ ਦੀ ਪੁਲਿਸ ਨੇ ਦੋ ਹਥਿਆਰਬੰਦ ਨੌਜਵਾਨਾਂ ਨੂੰ 2 ਨਾਜਾਇਜ਼ ਪਿਸਟਲਾਂ ਅਤੇ 2 ਮੈਗਜ਼ੀਨਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਚਿੱਟੇ ਰੰਗ ਦੀ ਸਵਿਫ਼ਟ ਕਾਰ ਵੀ ਜ਼ਬਤ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਚੌਕੀ ਰਾਮ ਤੀਰਥ ਦੇ ਇੰਚਾਰਜ ਏ.ਐਸ.ਆਈ. ਜੋਗਿੰਦਰ ਸਿੰਘ ਬੰਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਭਾਰਤਮਾਲਾ ਪੁਲ ਹਾਈਵੇਅ ਰਾਮ ਤੀਰਥ ਨੇੜੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਚੋਗਾਵਾਂ ਵਾਲੀ ਸਾਈਡ ਤੋਂ ਇਕ ਤੇਜ਼ ਰਫ਼ਤਾਰ ਚਿੱਟੇ ਰੰਗ ਦੀ ਸਵਿਫ਼ਟ ਕਾਰ ਨੰਬਰ ਪੀਬੀ-11-ਏਐੱਸ-0250 ਆਉਂਦੀ ਦਿਖਾਈ ਦਿੱਤੀ। ਪੁਲਿਸ ਵਲੋਂ ਕਾਰ ਨੂੰ ਰੁਕਣ ਦਾ ਇਸ਼ਾਰਾ ਕਰਨ ’ਤੇ ਕਾਰ ਸਵਾਰ ਦੋਵੇਂ ਨੌਜਵਾਨ ਘਬਰਾ ਗਏ ਅਤੇ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਵਿਚ ਗੱਡੀ ਦੇ ਦਰਵਾਜ਼ੇ ਖੋਲ੍ਹ ਕੇ ਬਾਹਰ ਨਿਕਲਣ ਲੱਗੇ। ਪੁਲਿਸ ਕਰਮਚਾਰੀਆਂ ਨੇ ਮੁਸਤੈਦੀ ਦਿਖਾਉਂਦਿਆਂ ਦੋਵਾਂ ਨੂੰ ਘੇਰ ਕੇ ਮੌਕੇ ’ਤੇ ਹੀ ਕਾਬੂ ਕਰ ਲਿਆ।

ਪੁੱਛਗਿੱਛ ਦੌਰਾਨ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਅਤੇ ਸੁਖਮੰਦਰ ਸਿੰਘ ਪੁੱਤਰ ਸੁਰਜੀਤ ਸਿੰਘ, ਵਾਸੀ ਦੌਲਤਪੁਰਾ ਉੱਚਾ, ਥਾਣਾ ਘੱਲ ਕਲਾਂ, ਜ਼ਿਲ੍ਹਾ ਮੋਗਾ ਵਜੋਂ ਹੋਈ। ਪੁਲਿਸ ਵਲੋਂ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 2 ਨਾਜਾਇਜ਼ ਪਿਸਟਲ ਅਤੇ 2 ਮੈਗਜ਼ੀਨ ਬਰਾਮਦ ਹੋਏ। ਮੁਲਜ਼ਮ ਹਥਿਆਰਾਂ ਸਬੰਧੀ ਕੋਈ ਜਾਇਜ਼ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ।

ਡੀ.ਐਸ.ਪੀ. ਨੇ ਦੱਸਿਆ ਕਿ ਇਸ ਸਬੰਧੀ ਥਾਣਾ ਲੋਪੋਕੇ ਵਿਖੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ 25(8)-54-59ਏ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਸਰਹੱਦੀ ਖੇਤਰ ਵਿਚ ਹਥਿਆਰ ਕਿਸ ਮਕਸਦ ਨਾਲ ਲੈ ਕੇ ਆਏ ਸਨ ਅਤੇ ਇਹ ਅਸਲਾ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ। ਡੀ.ਐਸ.ਪੀ. ਔਲਖ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਇਲਾਕੇ ਵਿਚ ਕਿਸੇ ਸੰਭਾਵਿਤ ਵਾਰਦਾਤ ਨੂੰ ਰੋਕਣ ਵਿਚ ਸਫ਼ਲਤਾ ਮਿਲੀ ਹੈ।

Ad Position 22
No active advertisement
ਪਿਛਲੀ ਖ਼ਬਰ 19 ਸਤੰਬਰ ਨੂੰ ਗੁਰੂ ਹਰਸਹਾਏ ਵਿਖੇ ਹੋਵੇਗੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਬਿਜਲੀ ਦਫ਼ਤਰ ਮਜੀਠਾ ਅੱਗੇ ਦੇਣਗੇ ਧਰਨਾ
Ad Position 24