15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਨਵਾਂਸ਼ਹਿਰ ਹਲਕੇ ਵਿਚ ਨਜਾਇਜ਼ ਮਾਈਨਿੰਗ ਸਬੰਧੀ ਵਿਧਾਇਕ ਡਾ. ਨਛੱਤਰ ਪਾਲ ਨੇ ਮੁੱਖ ਸਕੱਤਰ ਪੰਜਾਬ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਹਲਕੇ ਦੇ ਵਿਧਾਇਕ ਡਾਕਟਰ ਨਛੱਤਰ ਪਾਲ ਨੇ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਨਵਾਂਸ਼ਹਿਰ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਹਲਕੇ ਦੇ ਵਿਧਾਇਕ ਡਾਕਟਰ ਨਛੱਤਰ ਪਾਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਮੰਗ ਪੱਤਰ ਦਿੰਦਿਆਂ ਦੱਸਿਆ ਕਿ ਨਵਾਂਸ਼ਹਿਰ ਹਲਕੇ ਵਿਚ ਸਤਲੁਜ ਦਰਿਆ ਵਿਚ ਡੀ ਸਿਲਟਿੰਗ ਦੇ ਨਾਂ ਤੇ ਚੱਲ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਵਲੋਂ ਤੁਰੰਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਆਖਿਆ ਕਿ ਮੇਰੇ ਹਲਕੇ ਵਿਚ ਸਤਲੁਜ ਦਰਿਆ ਤੇ ਸ਼ਰੇਆਮ ਗੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ ਅਤੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਨਿਰਧਾਰਤ ਡੂੰਘਾਈ ਅਤੇ ਕਈ ਖੇਤਰਾਂ ਤੋਂ ਕਿਤੇ ਵੱਧ ਜਾ ਕੇ ਭਾਰੀ ਮਸ਼ੀਨਰੀ ਨਾਲ ਰੇਤ ਕੱਢੀ ਕੀਤੀ ਜਾ ਰਹੀ ਹੈ। ਇਹ ਸਿੱਧੀ ਉਲੰਘਣਾ ਹੀ ਨਹੀਂ ਸਿਰਫ ਕੁਦਰਤੀ ਸਰੋਤਾਂ ਦੀ ਲੁੱਟ ਹੈ। ਉਨ੍ਹਾਂ ਆਖਿਆ ਕਿ ਦਰਿਆ ਅਤੇ ਵਾਤਾਵਰਨ ਦੀ ਬੁਰੀ ਤਰਾਂ ਬਰਬਾਦੀ ਕੀਤੀ ਜਾ ਰਹੀ ਹੈ।

ਨਵਾਂਸ਼ਹਿਰ ਹਲਕੇ ਵਿਚ ਹੋ ਰਹੀ ਨਜਾਇਜ਼ ਮਾਈਨਿੰਗ ਸਭ ਤੋਂ ਵੱਧ ਚਿੰਤਾਜਨਕ ਹੈ। ਸਭ ਤੋਂ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਇਸ ਸਮੇਂ ਬਰਸਾਤ ਦਾ ਮੌਸਮ ਚੱਲ ਰਿਹਾ ਹੈ ਇਸ ਗੈਰ ਵਿਗਿਆਨਕ ਅਤੇ ਅੰਨ੍ਹੇ ਵਾਹ ਖੁਦਾਈ ਕਾਰਨ ਸਤਲੁਜ ਦਰਿਆ ਦੇ ਕੁਦਰਤੀ ਕਿਨਾਰਿਆਂ ਅਤੇ ਧੁੱਸੀਂ ਬੰਨ੍ਹ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਪੰਜਾਬ ਕਾਂਗਰਸ ਦਾ ਰੋਸ ਮਾਰਚ, ਵਰਕਰਾਂ ਅਤੇ ਪੁਲਿਸ ਵਿਚਕਾਰ ਝੜਪ ਅਗਲੀ ਖ਼ਬਰ 19 ਸਤੰਬਰ ਨੂੰ ਗੁਰੂ ਹਰਸਹਾਏ ਵਿਖੇ ਹੋਵੇਗੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ
Ad Position 24