15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜਲਘਰ ਦੀ ਪਾਣੀ ਵਾਲੀ ਡੱਗੀ ਵਿਚ ਡੁੱਬਣ ਨਾਲ ਮਜ਼ਦੂਰ ਦੀ ਮੌਤ

ਰਾਮਾਂ ਮੰਡੀ (ਬਠਿੰਡਾ), 15 ਸਤੰਬਰ (ਪੱਤਰ ਪ੍ਰੇਰਕ)- ਸਥਾਨਕ ਜਲਘਰ ਦੀ ਪਾਣੀ ਵਾਲੀ ਡੱਗੀ ਵਿਚ ਡੁੱਬਣ ਕਾਰਨ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਰਾਮਾਂ ਮੰਡੀ (ਬਠਿੰਡਾ), 15 ਸਤੰਬਰ (ਪੱਤਰ ਪ੍ਰੇਰਕ)- ਸਥਾਨਕ ਜਲਘਰ ਦੀ ਪਾਣੀ ਵਾਲੀ ਡੱਗੀ ਵਿਚ ਡੁੱਬਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿੰਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਰਾਮਾਂ ਮੰਡੀ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿੰਦਰ ਸਿੰਘ ਦੇ ਦੋ ਲੜਕੇ ਅਤੇ ਇਕ ਲੜਕੀ ਸੀ। ਕਰੀਬ ਡੇਢ ਸਾਲ ਪਹਿਲਾਂ ਉਸ ਦੀ ਲੜਕੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਦੱਸਿਆ ਜਾਂਦਾ ਹੈ ਕਿ ਬੀਤੀ ਰਾਤ ਉਹ ਘਰ ਵਿਚ ਖਾਣਾ ਖਾਣ ਤੋਂ ਬਾਅਦ ਬਾਹਰ ਚਲਾ ਗਿਆ। ਜਦੋਂ ਉਹ ਦੇਰ ਰਾਤ ਤੱਕ ਘਰ ਵਾਪਸ ਨਾ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ।

ਭਾਲ ਦੌਰਾਨ ਜਲਘਰ ਦੀ ਪਾਣੀ ਵਾਲੀ ਡੱਗੀ ਦੇ ਨੇੜੇ ਉਸ ਦਾ ਪਰਨਾ ਪਿਆ ਮਿਲਿਆ। ਇਸ ’ਤੇ ਪਰਿਵਾਰ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਗੋਤਾਖੋਰਾਂ ਦੀ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਇਸ ਦੌਰਾਨ ਸਹਾਰਾ ਵਲੰਟੀਅਰ ਬੂਟਾ ਸਿੰਘ ਅਤੇ ਸ਼ੇਰੂ ਸਿੰਘ ਵੀ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ। ਗੋਤਾਖੋਰਾਂ ਦੀ ਟੀਮ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਬਿੰਦਰ ਸਿੰਘ ਦੀ ਦੇਹ ਨੂੰ ਪਾਣੀ ਵਿਚੋਂ ਬਾਹਰ ਕੱਢ ਲਿਆ। ਐਫਸੀਆਈ ਪੱਲੇਦਾਰ ਮਜ਼ਦੂਰ ਯੂਨੀਅਨ ਨੇ ਬਿੰਦਰ ਸਿੰਘ ਦੀ ਬੇਵਕਤੀ ਮੌਤ ਤੇ ਡੁੰਘਾ ਦੁੱਖ ਪ੍ਰਗਟ ਕੀਤਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦਾ ਕਾਰੋਬਾਰ ਕਰਕੇ ਪੰਜਾਬ ਦੀ ਜਵਾਨੀ ਰੋਲਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ- ਮੁੱਖ ਮੰਤ... ਅਗਲੀ ਖ਼ਬਰ ਚੰਡੀਗੜ੍ਹ ’ਚ ਪੰਜਾਬ ਕਾਂਗਰਸ ਦਾ ਰੋਸ ਮਾਰਚ, ਵਰਕਰਾਂ ਅਤੇ ਪੁਲਿਸ ਵਿਚਕਾਰ ਝੜਪ
Ad Position 24