15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ

ਆਨੰਦਪੁਰ ਸਾਹਿਬ, 15 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਆਨੰਦਪੁਰ ਸਾਹਿਬ, 15 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਲੋਕਾਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ ਗਈਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਹਮੇਸ਼ਾ ਕੁਰਸੀ ਅਤੇ ਪਰਿਵਾਰਵਾਦ ਦੀ ਸਿਆਸਤ ਕੀਤੀ, ਪਰ ਸਾਡੀ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ।

ਅਸੀਂ ਨੌਜਵਾਨਾਂ ਨੂੰ ਮੈਰਿਟ ’ਤੇ ਨੌਕਰੀਆਂ, ਸ਼ਾਨਦਾਰ ਸਿੱਖਿਆ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਲਾਈਨ ਅਤੇ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ। ਪਿੰਡਾਂ ਦੇ ਵਿਕਾਸ ਨੂੰ ਰਫ਼ਤਾਰ ਦਿੰਦਿਆਂ 6 ਪੰਚਾਇਤਾਂ ਨੂੰ 20-20 ਲੱਖ ਰੁਪਏ ਦੇ ਚੈੱਕ ਵੀ ਸੌਂਪੇ। 

ਉਨ੍ਹਾਂ ਕਿਹਾ ਕਿ ਸਾਡਾ ਇਕੋ-ਇਕ ਟੀਚਾ ਹੱਸਦਾ-ਵੱਸਦਾ 'ਰੰਗਲਾ ਪੰਜਾਬ' ਸਿਰਜਣਾ ਹੈ। 

Ad Position 22
No active advertisement
ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਲਈ ਡੀ.ਐੱਸ.ਪੀ. ਔਲਖ ਦਾ ਵਿਸ਼ੇਸ਼ ਸਨਮਾਨ
Ad Position 24