16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਭਾਜਪਾ ਵਲੋਂ ਸ਼ਿਵ ਕੁਮਾਰ ਸੋਨੀ ਜ਼ਿਲ੍ਹਾ ਤਰਨਤਾਰਨ ਦਾ ਇੰਚਾਰਜ ਨਿਯੁਕਤ

ਹਰੀਕੇ ਪੱਤਣ (ਤਰਨਤਾਰਨ), 16 ਸਤੰਬਰ ਸੰਜੀਵ ਕੁੰਦਰਾ) - ਭਾਰਤੀ ਜਨਤਾ ਪਾਰਟੀ ਵਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਸੰਗਠਨਾਤਮਕ ਜ਼ਿੰਮੇਵਾਰੀਆਂ ਦੀ ਵੰਡ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਹਰੀਕੇ ਪੱਤਣ (ਤਰਨਤਾਰਨ), 16 ਸਤੰਬਰ ਸੰਜੀਵ ਕੁੰਦਰਾ) - ਭਾਰਤੀ ਜਨਤਾ ਪਾਰਟੀ ਵਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਸੰਗਠਨਾਤਮਕ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਭਾਜਪਾ ਦੇ ਸਰਗਰਮ ਆਗੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ ਨੂੰ ਨਸ਼ਾ ਮੁਕਤ ਪੰਜਾਬ ਯਾਤਰਾ ਲਈ ਜ਼ਿਲ੍ਹਾ ਤਰਨਤਾਰਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਵਲੋਂ ਸ਼ਿਵ ਕੁਮਾਰ ਸੋਨੀ ਨੂੰ ਸੌਂਪੀ ਗਈ ਇਹ ਜ਼ਿੰਮੇਵਾਰੀ ਜ਼ਿਲ੍ਹੇ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਨੂੰ ਸੰਗਠਿਤ ਢੰਗ ਨਾਲ ਅੱਗੇ ਵਧਾਉਣ ਨਾਲ ਸੰਬੰਧਿਤ ਹੈ। ਉਨ੍ਹਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਮੰਡਲਾਂ, ਸਰਕਲਾਂ ਅਤੇ ਪਿੰਡ ਪੱਧਰ ’ਤੇ ਪਾਰਟੀ ਵਰਕਰਾਂ ਨਾਲ ਤਾਲਮੇਲ ਕਰਕੇ ਯਾਤਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੋਗਰਾਮ ਉਲੀਕੇ ਜਾਣਗੇ।
ਇਸ ਮੌਕੇ ਸ਼ਿਵ ਕੁਮਾਰ ਸੋਨੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦਾ ਭਵਿੱਖ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਲਈ ਵੀ ਯਤਨ ਕੀਤੇ ਜਾਣੇ ਚਾਹੀਦੇ ਹਨ।ਸ਼ਿਵ ਕੁਮਾਰ ਸੋਨੀ ਨੇ ਭਾਰਤੀ ਜਨਤਾ ਪਾਰਟੀ ਵਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਸੌਂਪੀ ਗਈ ਜ਼ਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਤਰਨਤਾਰਨ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

 

Ad Position 22
No active advertisement
ਪਿਛਲੀ ਖ਼ਬਰ ਦੇਰ ਰਾਤ ਪਟਿਆਲੇ ਦੇ ਵਿਚ ਈਡੀ ਵਲੋਂ ਰੇਡ ਅਗਲੀ ਖ਼ਬਰ ਮੁਹਾਲੀ ਤੇ ਪਟਿਆਲਾ ’ਚ ਈਡੀ ਦੀ ਵੱਡੀ ਕਾਰਵਾਈ, ਡੇਰਾਬੱਸੀ ਤੱਕ ਜੁੜੇ ਤਾਰ
Ad Position 24