03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ 'ਚ ਹਾਈ ਕੋਰਟ ਵਲੋਂ ਸਟੇਟਸ ਰਿਪੋਰਟ ਤਲਬ, ਨੋਟਿਸ ਜਾਰੀ ਕਰਨ ਤੋਂ ਇਨਕਾਰ

ਚੰਡੀਗੜ੍ਹ, 16 ਸਤੰਬਰ -- ਗੁਲਜਾਰ ਸਿੰਘ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ...

Ad Position 21
No active advertisement
ਅਜੀਤ ਡੈਸਕ 16-09-2026

ਚੰਡੀਗੜ੍ਹ, 16 ਸਤੰਬਰ (ਪ੍ਰੋ ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਲਜ਼ਾਰ ਸਿੰਘ ਜਿਸ ਨੇ ਪੰਜਾਬ 'ਚ ਨਸ਼ੀਲੇ ਪਦਾਰਥਾਂ ਦੇ ਮੁੱਦੇ 'ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪਰੇਸ਼ਾਨੀ ਦਾ ਦੋਸ਼ ਲਗਾਇਆ ਸੀ, ਦੇ ਖੁਦਕੁਸ਼ੀ ਮਾਮਲੇ 'ਚ ਸਟੇਟਸ ਰਿਪੋਰਟ ਮੰਗੀ ਹੈ। ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿਚ ਐਡਵੋਕੇਟ ਰਵਿੰਦਰ ਸਾਂਪਲਾ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਐਡਵੋਕੇਟ ਰਵਿੰਦਰ ਸਾਂਪਲਾ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਦਫ਼ਤਰ ਇੰਚਾਰਜ ਅਤੇ ਐਸਸੀ ਵਿੰਗ ਦੇ ਮੁੱਖ ਬੁਲਾਰੇ ਹਨ। ਇਸ ਪਟੀਸ਼ਨ ਵਿਚ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦੀ ਮੰਗ ਕੀਤੀ ਗਈ ਸੀ।
ਹਾਈ ਕੋਰਟ ਨੇ ਸਰਕਾਰ ਨੂੰ ਕੋਈ ਨੋਟਿਸ ਜਾਰੀ ਕੀਤੇ ਬਿਨਾਂ ਮਾਮਲੇ 'ਚ ਹੁਣ ਤੱਕ ਕੀਤੀ ਗਈ ਜਾਂਚ ਬਾਰੇ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ ਅਤੇ ਸਰਕਾਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ ਵੀ ਕਿਹਾ ਹੈ।ਹਾਈ ਕੋਰਟ ਨੇ ਕਿਹਾ ਕਿ ਸਿਰਫ਼ ਇਸ ਲਈ ਜਾਂਚ 'ਤੇ ਸਵਾਲ ਉਠਾਉਣਾ ਸਹੀ ਨਹੀਂ ਹੈ ਕਿਉਂਕਿ ਮੰਤਰੀ ਦਾ ਨਾਮ ਆਇਆ ਹੈ।
 

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਮਿਲੀ ਲਾਸ਼ ਅਗਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦਾ ਧਰਨਾ ਸ਼ੁਰੂ
Ad Position 24