16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸਹਾਇਕ ਜ਼ਿਲ੍ਹਾ ਅਟਾਰਨੀ ਦੀ ਭਰਤੀ ਪ੍ਰਕਿਰਿਆ ’ਤੇ ਰੋਕ

ਚੰਡੀਗੜ੍ਹ 16 ਸਤੰਬਰ (ਸੰਦੀਪ ਕੁਮਾਰ ਮਾਹਨਾ) - ਸਹਾਇਕ ਜ਼ਿਲ੍ਹਾ ਅਟਾਰਨੀ ਦੇ ਅਹੁਦੇ ਲਈ ਦੋ ਸਾਲ ਦੀ ਵਕਾਲਤ ਦੀ ਲਾਜ਼ਮੀ ਸ਼ਰਤ ਨੂੰ ਲੈ ਕੇ ਉੱਠੇ ਵਿਵਾਦ ਦੇ ਚੱਲਦਿਆਂ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਚੰਡੀਗੜ੍ਹ 16 ਸਤੰਬਰ (ਸੰਦੀਪ ਕੁਮਾਰ ਮਾਹਨਾ) - ਸਹਾਇਕ ਜ਼ਿਲ੍ਹਾ ਅਟਾਰਨੀ ਦੇ ਅਹੁਦੇ ਲਈ ਦੋ ਸਾਲ ਦੀ ਵਕਾਲਤ ਦੀ ਲਾਜ਼ਮੀ ਸ਼ਰਤ ਨੂੰ ਲੈ ਕੇ ਉੱਠੇ ਵਿਵਾਦ ਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫਿਲਹਾਲ ਭਰਤੀ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਸਹਾਇਕ ਜ਼ਿਲ੍ਹਾ ਅਟਾਰਨੀ ਦੀ ਭਰਤੀ ਲਈ ਦੋ ਸਾਲ ਦੀ ਪ੍ਰੈਕਟਿਸ ਦੀ ਗਿਣਤੀ ਕਿਸ ਤਾਰੀਖ ਤੱਕ ਕੀਤੀ ਜਾਣੀ ਸੀ। ਮਾਮਲੇ ਦੀ ਅਗਲੀ ਸੁਣਵਾਈ 16 ਸਤੰਬਰ ਨੂੰ ਹੋਵੇਗੀ ਅਤੇ ਉਦੋਂ ਤੱਕ ਚੋਣ ਪ੍ਰਕਿਰਿਆ ’ਤੇ ਰੋਕ ਜਾਰੀ ਰਹੇਗੀ।
ਅਮਿਤੇਸ਼ਵਰ ਸਿੰਘ ਰਾਜਪੂਤ ਅਤੇ ਹੋਰਨਾਂ ਵਲੋਂ ਦਾਇਰ ਪਟੀਸ਼ਨ 'ਚ ਸਹਾਇਕ ਜ਼ਿਲ੍ਹਾ ਅਟਾਰਨੀ (ਗਰੁੱਪ-ਬੀ) ਦੇ ਅਹੁਦਿਆਂ ’ਤੇ ਭਰਤੀ ਲਈ ਨਿਰਧਾਰਤ ਦੋ ਸਾਲ ਦੀ ਪ੍ਰੈਕਟਿਸ ਦੀ ਸ਼ਰਤ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਰਾਂ ਦਾ ਕਹਿਣਾ ਸੀ ਕਿ ਇਸ਼ਤਿਹਾਰ ਵਿਚ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਸੇ ਉਮੀਦਵਾਰ ਦੇ ਅਸਲ ਵਕਾਲਤੀ ਤਜਰਬੇ ਦੀ ਨਿਰਪੱਖ ਅਤੇ ਇੱਕਸਾਰ ਢੰਗ ਨਾਲ ਜਾਂਚ ਕਿਵੇਂ ਕੀਤੀ ਜਾਵੇਗੀ। ਸਿਰਫ਼ ਬਾਰ ਵਿਚ ਵਕੀਲ ਵਜੋਂ ਨਾਮ ਦਰਜ਼ ਹੋਣਾ ਅਸਲ ਪ੍ਰੈਕਟਿਸ ਦਾ ਨਿਰਣਾਇਕ ਸਬੂਤ ਨਹੀਂ ਮੰਨਿਆ ਜਾ ਸਕਦਾ।

Ad Position 22
No active advertisement
ਪਿਛਲੀ ਖ਼ਬਰ ਮਾਸਟਰ ਕਾਰਡ ਦਾ ਇ਼ਤਿਹਾਰ ਜਾਰੀ ਕਰਵਾਉਣ ਲਈ ਪੱਕਾ ਧਰਨਾ ਸ਼ੁਰੂ ਅਗਲੀ ਖ਼ਬਰ 27 ਕਿਲੋ ਹੈਰੋਇਨ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ
Ad Position 24