17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਡਾ: ਅੰਬੇਡਕਰ ਦੇ ਬੁੱਤ ਦੀ ਭੰਨ੍ਹ-ਤੋੜ ਵਾਲੇ ਮਾਮਲੇ 'ਚ ਧਰਨੇ ਦੌਰਾਨ ਬਸਪਾ ਤੇ ਭਾਜਪਾ ਆਗੂ ਹੋਏ ਹੱਥੋਪਾਈ

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ) - ਪਿੰਡ ਬਾੜੀਆਂ ਕਲਾਂ ਵਿਖੇ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਭੰਨ੍ਹ-ਤੋੜ ਵਾਲੀ ਘਟਨਾ...

Ad Position 21
No active advertisement
ਅਜੀਤ ਡੈਸਕ 16-09-2026

ਹੁਸ਼ਿਆਰਪੁਰ, 16 ਸਤੰਬਰ (ਬਲਜਿੰਦਰਪਾਲ ਸਿੰਘ) - ਪਿੰਡ ਬਾੜੀਆਂ ਕਲਾਂ ਵਿਖੇ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਭੰਨ੍ਹ-ਤੋੜ ਵਾਲੀ ਘਟਨਾ ਦੇ ਵਿਰੋਧ 'ਚ ਅੱਜ ਜਦੋਂ ਬਹੁਜਨ ਸਮਾਜ ਪਾਰਟੀ ਵਲੋਂ ਧਰਨਾ ਲਗਾਇਆ ਗਿਆ ਸੀ ਤਾਂ ਇਸ ਦੌਰਾਨ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚੇ। ਇਸੇ ਦੌਰਾਨ ਮਾਹੌਲ ਉਸ ਸਮੇਂ ਗਰਮਾ ਗਿਆ, ਜਦੋਂ ਧਰਨਾਕਾਰੀਆਂ ਅਤੇ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ 'ਚ ਤਕਰਾਰ ਹੋ ਗਿਆ ਅਤੇ ਮਾਮਲਾ ਹੱਥੋਪਾਈ ਤੱਕ ਪਹੁੰਚ ਗਿਆ। ਇਸੇ ਦੌਰਾਨ ਦੋਵੇਂ ਪਾਰਟੀਆਂ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਇਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਪੁਲਿਸ ਵਲੋਂ ਦੋਵਾਂ ਧਿਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਮਾਹੌਲ ਹੋਰ ਵੀ ਗਰਮਾ ਗਿਆ।

Ad Position 22
No active advertisement
ਪਿਛਲੀ ਖ਼ਬਰ ਭਗਤ ਚੂਨੀ ਲਾਲ ਦੇ ਦਿਹਾਂਤ ’ਤੇ ਮਨੀਸ਼ ਸਿਸੋਦੀਆ ਨੇ ਮਹਿੰਦਰ ਭਗਤ ਦੇ ਘਰ ਪਹੁੰਚ ਕੇ ਪ੍ਰਗਟਾਇਆ ਦੁੱਖ ਅਗਲੀ ਖ਼ਬਰ ਮਾਸਟਰ ਕਾਰਡ ਦਾ ਇ਼ਤਿਹਾਰ ਜਾਰੀ ਕਰਵਾਉਣ ਲਈ ਪੱਕਾ ਧਰਨਾ ਸ਼ੁਰੂ
Ad Position 24