16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਟਵਾਰੀਆਂ ਵਲੋਂ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਊਧਮ ਸਿੰਘ ਵਾਲਾ ਵਲੋਂ ਪ੍ਰਧਾਨ ਸੁਖਜਿੰਦਰ ਸਿੰਘ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਊਧਮ ਸਿੰਘ ਵਾਲਾ ਵਲੋਂ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਵਿਚ ਸੂਬਾਈ ਜਥੇਬੰਦੀ ਦੇ ਸੱਦੇ ਤੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਧਰਨਾ ਦੇਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਸਮੇ ਦੀ ਰੈਵੇਨਿਊ ਕਾਨੂੰਗੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਤੁੰਗ,ਮਨੋਜ ਕੁਮਾਰ ਕਾਨੂੰਗੋ,ਦੀ ਰੈਵੇਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਸਰਾਓ,ਰਘਵੀਰ ਸਿੰਘ ਆਦਿ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮਾਰੂ ਟਾਲ-ਮਟੋਲ ਦੀ ਨੀਤੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਪਟਵਾਰੀਆਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾਂ ਲਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪਟਵਾਰੀਆਂ ਨੇ ਲਾਲ ਲਕੀਰ ਦਾ ਅਹਿਮ ਕੰਮ ਮੁਕੰਮਲ ਤੌਰ 'ਤੇ ਬੰਦ ਕੀਤਾ ਹੋਇਆ ਹੈ ਜਦੋਂ ਕਿ ਰਾਸ਼ਨ ਕਾਰਡ ਲਈ ਪਟਵਾਰੀ ਸਿਰਫ਼ ਜ਼ਮੀਨ ਦੀ ਤਸਦੀਕ ਕਰਨਗੇ।ਉਨ੍ਹਾਂ ਪੰਜਾਬ ਸਰਕਾਰ ਤੋਂ ਪਟਵਾਰੀਆਂ ਦੀਆਂ 1056 ਅਸਾਮੀਆਂ ਖ਼ਤਮ ਕਰਨ ਦਾ ਪੱਤਰ ਰੱਦ ਕਰਨ ਅਤੇ ਪਟਵਾਰੀਆਂ ਦੀਆਂ ਨਵੀਂ ਕਰਨ,ਨਵੇਂ ਭਰਤੀ ਹੋਏ ਪਟਵਾਰੀਆਂ 'ਤੇ ਲਾਗੂ ਕੀਤਾ ਗਿਆ ਕੇਂਦਰੀ ਸਕੇਲ ਰੱਦ ਕਰਨ,ਬਰਾਬਰ ਕੰਮ ਬਰਾਬਰ ਤਨਖ਼ਾਹ ਦੇਣ,ਸਟੇਟ ਕਾਡਰ ਰੱਦ ਕਰਕੇ ਮੁੜ ਜ਼ਿਲ੍ਹਾ ਪੱਧਰ ਕਰਨ, ਬਕਾਇਆ ਡੀ ਏ ਜਾਰੀ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ,17 ਜੁਲਾਈ 2020 ਦਾ ਪੱਤਰ ਰੱਦ ਕਰਨ ਦੀ ਮੰਗ ਕੀਤੀ। 

Ad Position 22
No active advertisement
ਪਿਛਲੀ ਖ਼ਬਰ ਦਰਦਨਾਕ ਸੜਕ ਹਾਦਸੇ ਚ ਇਕ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਚੋਣਾ 'ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਹਮੇਸ਼ਾਂ ਨੂਰਾ ਕੁਸ਼ਤੀ ਖੇਡਦੀਆ ਹਨ - ਤਰੁਣ ਚੁੱਘ
Ad Position 24