16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕਿਸਾਨਾਂ ਵਲੋਂ ਸਰਕਾਰੀ ਜਬਰ ਤੇ ਨਸ਼ਿਆਂ ਵਿਰੁੱਧ ਰੋਸ ਮਾਰਚ 

ਸੁਨਾਮ ਊਧਮ ਸਿੰਘ ਵਾਲਾ,16 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਆਮ ਆਦਮੀ ਪਾਰਟੀ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਸੁਨਾਮ ਊਧਮ ਸਿੰਘ ਵਾਲਾ,16 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਵਲੋਂ ਆਮ ਆਦਮੀ ਪਾਰਟੀ  ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਲਾਏ ਗਏ ਪੱਕੇ ਮੋਰਚੇ ਦੌਰਾਨ ਅੱਜ ਤੀਜੇ ਦਿਨ ਜਥੇਬੰਦੀ ਦੀ ਸੂਬਾਈ ਆਗੂ ਬੀਬੀ ਬਲਜੀਤ ਕੌਰ ਕਿਲ੍ਹਾ  ਭਰੀਆਂ ਦੀ ਅਗਵਾਈ ਵਿਚ ਸੈਂਕੜੇ ਕਿਸਾਨ ਬੀਬੀਆਂ ਸਮੇਤ ਹਜ਼ਾਰਾਂ ਕਿਸਾਨਾਂ ਅਤੇ ਨੌਜਵਾਨਾਂ ਵਲੋਂ ਆਪਣੀਆਂ ਮੰਗਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਬਰ ਅਤੇ ਨਸ਼ਿਆਂ ਵਿਰੁੱਧ ਸੁਨਾਮ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਇਸ ਸਮੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਵੀ ਕੀਤੀ ਗਈ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਸੂਬੇ ਦੇ ਕਿਸਾਨ ਮੱਕੀ,ਮੂੰਗੀ,ਆਲੂ, ਸਰ੍ਹੋਂ ਅਤੇ ਬਾਸਮਤੀ ਝੋਨੇ ਦੀ ਫ਼ਸਲ ਤੇ ਐਮਐਸਪੀ ਦੇ ਕੇ ਸਰਕਾਰੀ ਖ਼ਰੀਦ ਦੀ ਗਾਰੰਟੀ ਦੀ ਮੰਗ ਕਰ ਰਹੇ ਹਨ।ਸੂਬਾਈ ਆਗੂ ਮਨਜੀਤ ਸਿੰਘ ਨਿਆਲ ,ਗੁਰਦੇਵ ਸਿੰਘ ਗੱਜੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਕਾਬਜ਼ਕਾਰ ਕਿਸਾਨਾਂ ਨੂੰ ਮਾਲਕੀ ਹੱਕ ਦੇਣ ਦੇ ਨਾਲ ਨਾਲ ਕਿਸਾਨਾਂ ਤੋਂ ਜ਼ਬਰੀ ਜ਼ਮੀਨਾਂ ਖੋਹਣੀਆਂ ਬੰਦ ਕਰੇ ਅਤੇ ਕਣਕ ਦੀ ਫ਼ਸਲ ਲਈ ਲੋੜੀਂਦੀਆਂ ਖਾਦਾਂ ਯੂਰੀਆ ਅਤੇ ਡੀਏਪੀ ਦੀ ਸਪਲਾਈ ਨੂੰ ਯਕੀਨੀ ਬਣਾਵੇ । 

Ad Position 22
No active advertisement
ਪਿਛਲੀ ਖ਼ਬਰ ਹਰਪਾਲ ਚੌਹਾਨ ਨੇ ਈ.ਟੀ.ਓ. ਦੀ ਹਾਜਰੀ ਚ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਬਿਜਲੀ ਕੱਟਾਂ ਨੂੰ ਲੈ ਕੇ ਅਕਾਲੀ ਆਗੂਆਂ ਨੇ ਜਤਾਇਆ ਰੋਸ
Ad Position 24