16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਰੈਵੇਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਤਹਿਸੀਲ ਪੱਧਰੀ ਹੜਤਾਲ

ਸੁਲਤਾਨਪੁਰ ਲੋਧੀ (ਕਪੂਰਥਲਾ),16 ਸਤੰਬਰ (ਥਿੰਦ)- ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ 'ਤੇ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਸੁਲਤਾਨਪੁਰ ਲੋਧੀ (ਕਪੂਰਥਲਾ),16 ਸਤੰਬਰ (ਥਿੰਦ)- ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਆਪਣੀਆਂ ਮੰਗਾਂ ਦੇ ਹੱਕ ਵਿਚ ਬਲਾਕ ਸੁਲਤਾਨਪੁਰ ਲੋਧੀ ਦੇ ਪਟਵਾਰੀਆਂ ਨੇ ਤਹਿਸੀਲ ਪੱਧਰ ਤੇ ਐਸ. ਡੀ. ਐਮ. ਦਫ਼ਤਰ ਮੂਹਰੇ ਧਰਨਾ ਦੇ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਹਰ ਹਾਲਤ ਵਿਚ ਲਾਗੂ ਕਰਵਾਉਣਗੇ।

ਰੈਵੇਨਿਊ ਪਟਵਾਰ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ, ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਖਦੇਵ ਸਿੰਘ, ਰਾਜਨਬੀਰ ਸਿੰਘ ਅਟਵਾਲ, ਪਟਵਾਰੀ ਸੁਨੀਲ ਗੋਂਡ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਮੰਗਾਂ ਜਿਵੇਂ ਕਿ ਸਟੇਟ ਕਾਡਰ ਨੂੰ ਰੱਦ ਕਰਾਉਣਾ, 17-7-2020 ਦੇ ਸੱਤਵੇਂ ਪੇ ਕਮਿਸ਼ਨ ਨੂੰ ਪੰਜਾਬ ਵਿਚ ਲਾਗੂ ਕਰਵਾਉਣ ਵਾਲੇ ਪੱਤਰ ਨੂੰ ਰੱਦ ਕਰਵਾਉਣਾ ਅਤੇ 1056 ਪੋਸਟਾਂ ਦੀ ਮੁੜ ਬਹਾਲੀ ਕਰਵਾਉਣ ਆਦਿ ਤੇ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ ਅਤੇ ਨਾ ਹੀ ਇਸ ਸਬੰਧੀ ਲਿਖ਼ਤੀ ਤੌਰ ਤੇ ਪੱਤਰ ਜ਼ਾਰੀ ਕੀਤਾ ਗਿਆ।

ਜਿਸ ਤੋਂ ਸਪੱਸ਼ਟ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਾਰ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਭੱਜ ਜਾਂਦੇ ਹਨ ਜਦਕਿ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਆਗੂਆਂ ਨੇ ਦੱਸਿਆ ਕਿ ਰੋਸ ਵਜੋਂ ਜਥੇਬੰਦੀ ਤੁਰੰਤ ਪ੍ਰਭਾਵ ਨਾਲ ਸਵੈਮਿਤਵਾ ਸਕੀਮ (ਲਾਲ ਲਕੀਰ) ਦਾ ਪੂਰਨ ਤੌਰ ਤੇ ਬਾਈਕਾਟ ਕਰਦੀ ਹੈ ਅਤੇ ਸੋਧ ਸੰਬੰਧੀ ਸਬੰਧੀ ਪਟਵਾਰੀਆਂ ਨੂੰ ਹਦਾਇਤ ਕਰਦੀ ਹੈ ਕਿ ਕੋਈ ਵੀ ਪਟਵਾਰੀ ਆਪਣੀ ਆਈ.ਡੀ. ਉੱਪਰ ਲੋਗਿਨ ਨਹੀਂ ਕਰੇਗਾ।

ਆਗੂਆਂ ਨੇ ਕਿਹਾ ਕਿ ਡੀ. ਏ. ਦੀਆਂ ਕਿਸ਼ਤਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਵੀ ਸਰਕਾਰ ਦਿਲਚਸਪੀ ਨਹੀਂ ਦਿਖਾ ਰਹੀ ਹੈ। ਇਸ ਮੌਕੇ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪਟਵਾਰੀ ਗੁਰਭੇਜ ਸਿੰਘ, ਮਨਦੀਪ ਸਿੰਘ ਪਵਾਰ, ਰਮਨਦੀਪ ਸਿੰਘ ਸਨ। 

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀ ਭੇਟ ਚੜ੍ਹਿਆ ਚਾਰ ਮਹੀਨਿਆਂ ਦੇ ਬੱਚੇ ਦਾ ਪਿਤਾ ਅਗਲੀ ਖ਼ਬਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਨੇੜੇ ਸੀਵਰੇਜ ਹੌਦੀ ਬਣਾਉਣ ਵਿਰੁੱਧ ਸੰਗਤਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ
Ad Position 24