16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਾਬਾ ਰਾਮ ਥੰਮਣ ਜੀ ਦੇ ਡੇਰੇ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 16 ਸਤੰਬਰ (ਕਪਿਲ ਕੰਧਾਰੀ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਹਲਕਾ....

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਗੁਰੂ ਹਰਸਹਾਏ (ਫ਼ਿਰੋਜ਼ਪੁਰ), 16 ਸਤੰਬਰ (ਕਪਿਲ ਕੰਧਾਰੀ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਹਲਕਾ ਗੁਰੂ ਹਰਸਹਾਏ ਦੇ ਪਿੰਡ ਬਾਜੇ ਕੇ ਵਿਖੇ ਸਥਿਤ ਧੰਨ-ਧੰਨ ਬਾਬਾ ਰਾਮ ਥੰਮਣ ਜੀ ਮਹਾਰਾਜ ਦੇ ਡੇਰੇ ਵਿਖੇ ਪਹੁੰਚੇ। ਉਨ੍ਹਾਂ ਨੇ ਡੇਰੇ ਵਿਚ ਨਤਮਸਤਕ ਹੋ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੈਲੀਕਾਪਟਰ ਰਾਹੀਂ ਗੁਰੂ ਹਰਸਹਾਏ ਪਹੁੰਚੇ।

ਉਨ੍ਹਾਂ ਦਾ ਹੈਲੀਕਾਪਟਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਸਥਿਤ ਸਰਕਾਰੀ ਕਾਲਜ ਦੇ ਹੈਲੀਪੈਡ ’ਤੇ ਉਤਰਿਆ, ਜਿਸ ਤੋਂ ਬਾਅਦ ਉਹ ਆਪਣੇ ਕਾਫ਼ਲੇ ਸਮੇਤ ਪਿੰਡ ਬਾਜੇ ਕੇ ਵਿਖੇ ਬਾਬਾ ਰਾਮ ਥੰਮਣ ਜੀ ਮਹਾਰਾਜ ਦੇ ਡੇਰੇ ਪਹੁੰਚੇ। ਇਸ ਤੋਂ ਬਾਅਦ ਮੁੱਖ ਮੰਤਰੀ ਨਾਇਬ ਸੈਣੀ ਬਸਤੀ ਰੁਕਣੇ ਵਾਲੀ ਵਿਖੇ ਭਾਜਪਾ ਦੇ ਪੁਰਾਣੇ ਵਰਕਰ ਸਾਥੀ ਰਜਨੀਸ਼ ਕੁਮਾਰ ‘ਨੀਸ਼ੂ’ ਕੰਬੋਜ ਵਲੋਂ ਆਪਣੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਵਿਚ ਵੀ ਸ਼ਾਮਲ ਹੋਏ।

ਇਸ ਮੌਕੇ ਕੰਬੋਜ ਪਰਿਵਾਰ ਵਲੋਂ ਮੁੱਖ ਮੰਤਰੀ ਨਾਇਬ ਸੈਣੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਿਰਪਾਨ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਵਰਕਰਾਂ ਨੂੰ ਸੰਬੋਧਨ ਕਰਦਿਆਂ ਨਾਇਬ ਸੈਣੀ ਨੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਵੱਡੇ ਪੱਧਰ ’ਤੇ ਫੈਲਿਆ ਹੋਇਆ ਹੈ ਅਤੇ ਨੌਜਵਾਨ ਪੀੜ੍ਹੀ ਇਸ ਦੀ ਲਪੇਟ ਵਿਚ ਆ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਪੰਜਾਬ ਵਿਚ ਬੇਰੁਜ਼ਗਾਰੀ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਪੜੇ ਲਿਖੇ ਨੌਜਵਾਨ ਰੁਜ਼ਗਾਰ ਨਾ ਹੋਣ ਕਰਕੇ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਚਾਹੀਦੇ ਹਨ।

ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਪੰਜਾਬ ਵਿਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਹਰਿਆਣਾ ਅਤੇ ਪੰਜਾਬ ਦੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਦੀ ਤੁਲਨਾ ਕਰਦਿਆਂ ਕਿਹਾ ਕਿ ਹਰਿਆਣਾ ਵਿਚ ਬਜ਼ੁਰਗਾਂ ਸਮੇਤ ਵੱਖ-ਵੱਖ ਵਰਗਾਂ ਨੂੰ ਵਧੇਰੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। 

ਨਾਇਬ ਸੈਣੀ ਨੇ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਲਈ ਕੀਤੀ ਗਈ ਮਦਦ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਦੇਸ਼ ਵਿਚ ਵਿਕਾਸ ਅਤੇ ਬਦਲਾਅ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਜੰਮੂ-ਕਸ਼ਮੀਰ ਵਿਚ ਅੱਤਵਾਦ ਦੇ ਮੁੱਦੇ ’ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੁਰੱਖਿਆ ਬਲਾਂ ਦੀ ਕਾਰਵਾਈ ਕਾਰਨ ਅੱਤਵਾਦੀ ਗਤੀਵਿਧੀਆਂ ਵਿੱਚ ਕਮੀ ਆਈ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਜਵਾਨ ਹਰ ਸਮੇਂ ਤਿਆਰ ਹਨ।

Ad Position 22
No active advertisement
ਅਗਲੀ ਖ਼ਬਰ ਮਾਸਟਰ ਕੇਡਰ ਭਰਤੀ ਦੇ ਇਸ਼ਤਿਹਾਰ ਦੀ ਮੰਗ ਨੂੰ ਲੈ ਕੇ ਧਰਨਾ ਚੁੱਕਿਆ
Ad Position 24