16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

28 ਸਤੰਬਰ ਦੀ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗੀ- ਰਾਣਾ ਲੋਪੋਕੇ

ਚੋਗਾਵਾਂ/ਅੰਮ੍ਰਿਤਸਰ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਰਾਜਾਸਾਂਸੀ ਦੇ ਇੰਚਾਰਜ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਚੋਗਾਵਾਂ/ਅੰਮ੍ਰਿਤਸਰ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਰਾਜਾਸਾਂਸੀ ਦੇ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਅੱਜ ਵਰਕਰਾਂ ਦੀ ਇਕ ਅਹਿਮ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ 28 ਸਤੰਬਰ ਨੂੰ ਲੋਪੋਕੇ ਦੀ ਦਾਣਾ ਮੰਡੀ (ਸ਼ਹੀਦ ਮੇਵਾ ਸਿੰਘ ਸਟੇਡੀਅਮ) ਵਿਖੇ ਹੋਣ ਜਾ ਰਹੀ 'ਪੰਜਾਬ ਬਚਾਓ ਰੈਲੀ' ਇਤਿਹਾਸਕ ਸਾਬਤ ਹੋਵੇਗੀ।

ਉਨ੍ਹਾਂ ਦਾਅਵਾ ਕੀਤਾ ਕਿ ਇਹ ਵਿਸ਼ਾਲ ਇਕੱਠ ਸਿਆਸੀ ਵਿਰੋਧੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦੇਵੇਗਾ ਅਤੇ ਪਾਰਟੀ ਦੀ ਮਜ਼ਬੂਤ ਸਥਿਤੀ ਨੂੰ ਸਪੱਸ਼ਟ ਕਰੇਗਾ। ਰਾਣਾ ਲੋਪੋਕੇ ਨੇ ਕਿਹਾ ਕਿ ਪੰਜਾਬ ਦੇ ਭਵਿੱਖ, ਹੱਕਾਂ ਦੀ ਰਾਖੀ ਅਤੇ ਸੂਬੇ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖ ਕੇ ਕੀਤੀ ਜਾ ਰਹੀ ਇਸ ਰੈਲੀ ਨੂੰ ਲੈ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਅਤੇ ਪਾਰਟੀ ਵਰਕਰਾਂ ਵਿਚ ਇਸ ਰੈਲੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਰੈਲੀ ਵਾਲੇ ਦਿਨ ਹਜ਼ਾਰਾਂ ਦਾ ਇਕੱਠ ਵਿਰੋਧੀ ਧਿਰਾਂ ਨੂੰ ਸੋਚਣ ਲਈ ਮਜ਼ਬੂਰ ਕਰ ਦੇਵੇਗਾ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਗੁਰਸੇਵਕ ਸਿੰਘ ਗੈਵੀ, ਮਾ: ਕਾਬਲ ਸਿੰਘ ਸੰਧੂ, ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ ਲੋਪੋਕੇ ਸਮੇਤ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਰੈਲੀ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਇਕ ਕਰਨ ਦਾ ਅਹਿਦ ਲਿਆ। ਰਾਣਾ ਲੋਪੋਕੇ ਨੇ ਇਲਾਕੇ ਦੇ ਸਮੂਹ ਵਰਕਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਵੱਧ-ਚੜ੍ਹ ਕੇ ਇਸ ਰੈਲੀ ਵਿਚ ਪਹੁੰਚਣ।

Ad Position 22
No active advertisement
ਅਗਲੀ ਖ਼ਬਰ ਸਰਹੱਦੀ ਪਿੰਡ ਬੁਰਜ ਦੇ 50 ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ
Ad Position 24