17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜੰਮੂ ਕਸ਼ਮੀਰ ਦੇ ਊਧਮਪੁਰ ’ਚ ਦੋ ਅੱਤਵਾਦੀ ਢੇਰ

ਸ੍ਰੀਨਗਰ, 17 ਸਤੰਬਰ- ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਜ਼ਿਲ੍ਹੇ ਦੇ ਮਜਲਟਾ ਖੇਤਰ ਵਿਚ ਲੁਕੇ ਹੋਏ ਅੱਤਵਾਦੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

Ad Position 21
No active advertisement
ਅਜੀਤ ਡੈਸਕ 17-09-2026

ਸ੍ਰੀਨਗਰ, 17 ਸਤੰਬਰ- ਸੁਰੱਖਿਆ ਬਲਾਂ ਨੇ ਬੁੱਧਵਾਰ ਰਾਤ ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਜ਼ਿਲ੍ਹੇ ਦੇ ਮਜਲਟਾ ਖੇਤਰ ਵਿਚ ਲੁਕੇ ਹੋਏ ਅੱਤਵਾਦੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਸੂਤਰਾਂ ਅਨੁਸਾਰ ਦੋਵੇਂ ਅੱਤਵਾਦੀ ਦੇ ਪਾਕਿਸਤਾਨੀ ਅਤੇ ਕਸ਼ਮੀਰ ਟਾਈਗਰਜ਼ (ਕੇਟੀ) ਜਾਂ ਜੈਸ਼-ਏ-ਮੁਹੰਮਦ (ਜੇਈਐਮ) ਨਾਲ ਜੁੜੇ ਹੋਣ ਦਾ ਸ਼ੱਕ ਹੈ। ਉਨ੍ਹਾਂ ਦੀ ਪਛਾਣ ਅਤੇ ਸੰਬੰਧਾਂ ਦੀ ਅਜੇ ਤੱਕ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ। ਦੱਸ ਦੇਈਏ ਕਿ ਊਧਮਪੁਰ ਦਾ ਮਜਲਟਾ ਖੇਤਰ ਸੰਘਣਾ ਜੰਗਲ ਅਤੇ ਪਹਾੜੀ ਹੈ। ਸੁਰੱਖਿਆ ਏਜੰਸੀਆਂ ਨੂੰ ਪਿਛਲੇ ਕੁਝ ਦਿਨਾਂ ਤੋਂ ਬ੍ਰੈਟਲ-ਖੁੱਬਣ ਪੱਟੀ ਅਤੇ ਆਲੇ ਦੁਆਲੇ ਦੇ ਜੰਗਲਾਂ ਵਿਚ ਸ਼ੱਕੀ ਗਤੀਵਿਧੀਆਂ ਦੀਆਂ ਰਿਪੋਰਟਾਂ ਮਿਲ ਰਹੀਆਂ ਸਨ, ਜਿਸ ਕਾਰਨ ਖੇਤਰ ਵਿਚ ਨਿਗਰਾਨੀ ਵਧਾਈ ਗਈ ਸੀ।

ਬੁੱਧਵਾਰ ਦੇਰ ਰਾਤ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਫੌਜ, ਸੀ.ਆਰ.ਪੀ.ਐਫ਼. ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਗੋਲੀਬਾਰੀ ਦਾ ਜਵਾਬ ਦਿੱਤਾ। ਹਨੇਰੇ ਸੰਘਣੇ ਜੰਗਲਾਂ ਅਤੇ ਪਹਾੜੀ ਇਲਾਕਿਆਂ ਕਾਰਨ ਕਾਰਵਾਈ ਵਿਚ ਰੁਕਾਵਟ ਆਈ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਰੋਕਣ ਨੂੰ ਲੈ ਕੇ ਹੋਏ ਵਿਵਾਦ ਕਾਰਨ ਥਾਣਾ ਚੀਮਾ ਵਿਖੇ ਇਕ ਔਰਤ ਸਮੇਤ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬੇ-ਮੌਸਮੀ ਮੀਂਹ ਅਤੇ ਤੇਜ਼ ਹਵਾਵਾਂ ਨਾਲ ਬਾਸਮਤੀ ਦੀ ਫ਼ਸਲ ’ਤੇ ਮੰਡਰਾਇਆ ਖਤਰਾ
Ad Position 24