17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਲੰਮੇ ਸਮੇਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਅਤੇ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਸਰਕਾਰ ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸੰਬੰਧੀ ਪਾਈ ਅਪੀਲ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਲੰਬਾ ਪੱਤਰ ਲਿਖ ਕੇ ਇਸ ਸੰਬੰਧੀ ਜਲਦੀ ਫੈਸਲਾ ਦੇਣ ਦੀ ਅਪੀਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 17-09-2026

ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਲੰਮੇ ਸਮੇਂ ਤੋਂ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਅਤੇ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਸਰਕਾਰ ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸੰਬੰਧੀ ਪਾਈ ਅਪੀਲ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਲੰਬਾ ਪੱਤਰ ਲਿਖ ਕੇ ਇਸ ਸੰਬੰਧੀ ਜਲਦੀ ਫੈਸਲਾ ਦੇਣ ਦੀ ਅਪੀਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਰਾਜੋਆਣਾ ਵਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਮੈਂ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿਚ ਅਤੇ 20 ਸਾਲਾਂ ਤੋਂ ਫਾਂਸੀ ਦੀ ਚੱਕੀ ਵਿਚ ਬੈਠਾ ਆਪਣੇ ਹੋਣ ਵਾਲੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਫਾਂਸੀ ਦੀ ਸਜ਼ਾ ਨਾਲ ਸੰਬੰਧਿਤ ਅਪੀਲ ਪਿਛਲੇ ਤਕਰੀਬਨ 15 ਸਾਲਾਂ ਤੋਂ ਤੁਹਾਡੀ ਸਰਕਾਰ ਕੋਲ ਵਿਚਾਰ ਅਧੀਨ ਹੈ। ਤੁਸੀਂ 219 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਉਸ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ। ਜਾਣਕਾਰੀ ਅਨੁਸਾਰ ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਪਰੀਮ ਕੋਰਟ ਪਿਛਲੇ ਛੇ ਸਾਲਾਂ ਤੋਂ ਤੁਹਾਨੂੰ ਇਸ ਅਪੀਲ ’ਤੇ ਫੈਸਲਾ ਲੈਣ ਲਈ ਆਰਡਰ ਜਾਰੀ ਕਰ ਰਹੀ ਹੈ ਪਰ ਤੁਹਾਡੀ ਸਰਕਾਰ ਫਿਰ ਵੀ ਇਸ ਅਪੀਲ ’ਤੇ ਫੈਸਲਾ ਨਹੀਂ ਕਰ ਰਹੀ।

ਉਨ੍ਹਾਂ ਪੱਤਰ ਵਿਚ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਜੇਕਰ ਤੁਸੀਂ ਇਸ ਧਰਤੀ ’ਤੇ ਰਾਜ ਕਰਨਾ ਚਾਹੁੰਦੇ ਹੋ ਤਾਂ ਲੋਕਾਂ ਦਾ ਵਿਸ਼ਵਾਸ ਅਤੇ ਦਿਲ ਜਿੱਤ ਕੇ ਕਰੋ ਕਲਾ ਵਰਤਾ ਕੇ ਨਹੀਂ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਜਿਹੜੀ ਅਪੀਲ ਦੇਸ਼ ਦੇ ਰਾਸ਼ਟਰਪਤੀ ਨੇ ਸਵੀਕਾਰ ਕਰ ਲਈ ਸੀ, ਉਹ ਅਪੀਲ ਪਿਛਲੇ 15 ਸਾਲਾਂ ਤੋਂ ਤੁਹਾਡੇ ਫੈਸਲੇ ਦੀ ਉਡੀਕ ਕਰ ਰਹੀ ਹੈ। ਇਸ ’ਤੇ ਤੁਸੀਂ ਜੋ ਵੀ ਫੈਸਲਾ ਲੈਣਾ ਚਾਹੁੰਦੇ ਹੋ, ਉਹ ਜਲਦੀ ਲਿਆ ਜਾਵੇ। ਉਹਨਾਂ ਇਹ ਵੀ ਲਿਖਿਆ ਹੈ ਕਿ ਜੇਕਰ ਤੁਸੀਂ ਮੈਨੂੰ ਮਾਰ ਕੇ ਆਪਣੀ ਕੋਈ ਦੋਸਤੀ ਨਿਭਾਉਣਾ ਚਾਹੁੰਦੇ ਹੋ ਜਾਂ ਆਪਣਾ ਕੋਈ ਚਾਅ ਪੂਰਾ ਕਰਨਾ ਚਾਹੁੰਦੇ ਹੋ, ਬੇਸ਼ਕ ਉਹ ਵੀ ਕਰ ਲਵੋ। ਇਸ ਲਈ ਜਲਦ ਤੋਂ ਜਲਦ ਆਪਣਾ ਫੈਸਲਾ ਸੁਣਾਓ ਮੈਂ ਤਾਂ ਆਖਰੀ ਸਾਹ ਤੱਕ ਆਪਣੀ ਧਰਤੀ ਮਾਂ ਅਤੇ ਆਪਣੀ ਕੌਮ ਪ੍ਰਤੀ ਆਪਣੇ ਫਰਜ਼ ਅਦਾ ਕਰਦਾ ਰਹਾਂਗਾ ਅਤੇ ਤੁਹਾਡੀਆਂ ਸੱਤਾ ਪ੍ਰਾਪਤ ਕਰਨ ਲਈ ਵਰਤਾਈਆਂ ਜਾਂਦੀਆਂ ਕਲਾਵਾਂ ਤੋਂ ਲੋਕਾਂ ਨੂੰ ਸੁਚੇਤ ਕਰਦਾ ਰਹਾਂਗਾ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸਨੌਰ ’ਚ ਪਹੁੰਚੀ ਵਿਜੀਲੈਂਸ ਟੀਮ ਅਗਲੀ ਖ਼ਬਰ ਫਿਰੌਤੀ ਲਈ ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਗੈਂਗ ਦੇ 4 ਗੁਰਗੇ ਕਾਬੂ
Ad Position 24