17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਸ਼ਿਆਂ ਨੇ ਉਜਾੜੇ ਘਰਾਂ ਦੀ ਆਵਾਜ਼ ਬਣੀ ਭਾਜਪਾ

ਚੰਡੀਗੜ੍ਹ, 17 ਸਤੰਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਘਮਾਸਾਨ ਦਰਮਿਆਨ ਭਾਜਪਾ ਨੇ ਅੱਜ ਚੰਡੀਗੜ੍ਹ ਵਿਖੇ ਨਸ਼ਿਆਂ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਇਕ ਮੰਚ ’ਤੇ ਲਿਆ ਕੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਸਵਾਲ ਖੜ੍ਹੇ ਕੀਤੇ।

Ad Position 21
No active advertisement
ਅਜੀਤ ਡੈਸਕ 17-09-2026

ਚੰਡੀਗੜ੍ਹ, 17 ਸਤੰਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਸਿਆਸੀ ਘਮਾਸਾਨ ਦਰਮਿਆਨ ਭਾਜਪਾ ਨੇ ਅੱਜ ਚੰਡੀਗੜ੍ਹ ਵਿਖੇ ਨਸ਼ਿਆਂ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਇਕ ਮੰਚ ’ਤੇ ਲਿਆ ਕੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ’ਤੇ ਸਵਾਲ ਖੜ੍ਹੇ ਕੀਤੇ। ਪ੍ਰੈੱਸ ਕਾਨਫ਼ਰੰਸ ਵਿਚ ਪੀੜਤ ਪਰਿਵਾਰਾਂ ਨੇ ਆਪਣੇ ਦੁਖੜੇ ਸਾਂਝੇ ਕੀਤੇ, ਜਦਕਿ ਅਬੋਹਰ ਦੇ ਨੌਜਵਾਨ ਲਵਪ੍ਰੀਤ ਦੀ ਮੌਤ ਦਾ ਮਾਮਲਾ ਵਿਸ਼ੇਸ਼ ਤੌਰ ’ਤੇ ਉਠਿਆ। ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਨਸ਼ਿਆਂ ਦੀ ਸਪਲਾਈ ’ਤੇ ਕਾਰਵਾਈ ਅਤੇ ਨੌਜਵਾਨਾਂ ਨੂੰ ਇਸ ਸੰਕਟ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ।

ਭਾਜਪਾ ਆਗੂਆਂ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਹੁਣ ਸਿਰਫ਼ ਅੰਕੜਿਆਂ ਜਾਂ ਸਿਆਸੀ ਬਿਆਨਾਂ ਤੱਕ ਸੀਮਤ ਨਹੀਂ ਰਹਿ ਸਕਦਾ, ਕਿਉਂਕਿ ਇਸ ਦਾ ਸਿੱਧਾ ਅਸਰ ਪੰਜਾਬ ਦੇ ਪਰਿਵਾਰਾਂ ਅਤੇ ਨੌਜਵਾਨਾਂ ਦੀ ਜ਼ਿੰਦਗੀ ’ਤੇ ਪੈ ਰਿਹਾ ਹੈ। ਇਸੇ ਦੌਰਾਨ ਅਬੋਹਰ ਦੇ ਨੌਜਵਾਨ ਲਵਪ੍ਰੀਤ ਦੀ ਮੌਤ ਦਾ ਮਾਮਲਾ ਪ੍ਰੈੱਸ ਕਾਨਫ਼ਰੰਸ ਵਿਚ ਪ੍ਰਮੁੱਖਤਾ ਨਾਲ ਉਠਾਇਆ ਗਿਆ।

Ad Position 22
No active advertisement
ਪਿਛਲੀ ਖ਼ਬਰ ਮਾਹੀਵਾਲਾ ਬੀੜ ਵਿਚੋਂ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਲਾਸ਼ ਮਿਲੀ ਅਗਲੀ ਖ਼ਬਰ ਬਿਆਸ ਰੇਲਵੇ ਸਟੇਸ਼ਨ ਤੇ ਯਾਤਰੀਆਂ ਦੀ ਖੱਜਲ ਖੁਆਰੀ
Ad Position 24