17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮਾਹੀਵਾਲਾ ਬੀੜ ਵਿਚੋਂ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਲਾਸ਼ ਮਿਲੀ

ਡੇਰਾਬੱਸੀ, 17 ਸਤੰਬਰ (ਗੁਰਮੀਤ ਸਿੰਘ)- ਪਿੰਡ ਮਾਹੀਵਾਲਾ ਨੇੜੇ ਪੈਂਦੀ ਬੀੜ ਵਿਚੋਂ ਅੱਜ ਦੁਪਹਿਰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Ad Position 21
No active advertisement
ਅਜੀਤ ਡੈਸਕ 17-09-2026

ਡੇਰਾਬੱਸੀ, 17 ਸਤੰਬਰ (ਗੁਰਮੀਤ ਸਿੰਘ)- ਪਿੰਡ ਮਾਹੀਵਾਲਾ ਨੇੜੇ ਪੈਂਦੀ ਬੀੜ ਵਿਚੋਂ ਅੱਜ ਦੁਪਹਿਰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਭਿਸ਼ੇਕ ਕੁਮਾਰ ਵਾਸੀ ਗੁਲਾਬਗੜ੍ਹ ਸੜਕ, ਡੇਰਾਬੱਸੀ ਵਜੋਂ ਹੋਈ ਹੈ। ਉਹ ਮੂਲ ਰੂਪ ਵਿਚ ਨਿਪਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗਣੇਸ਼ ਕੁਮਾਰ ਬਰਵਾਲਾ ਸੜਕ ’ਤੇ ਮੋਮੋਜ਼ ਦੀ ਰੇਹੜੀ ਲਗਾ ਕੇ ਆਪਣਾ ਗੁਜ਼ਾਰਾ ਕਰਦਾ ਸੀ ਅਤੇ ਆਪਣੀ ਭੈਣ ਤੇ ਜੀਜੇ ਕੋਲ ਰਹਿੰਦਾ ਸੀ। ਪੁਲਿਸ ਵਲੋਂ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸੰਬੰਧੀ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ ਅਗਲੀ ਖ਼ਬਰ ਨਸ਼ਿਆਂ ਨੇ ਉਜਾੜੇ ਘਰਾਂ ਦੀ ਆਵਾਜ਼ ਬਣੀ ਭਾਜਪਾ
Ad Position 24