17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਲਾੜੇ ਦੇ ਕੱਪੜੇ ਲੈਣ ਆ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ, ਇਕ ਗੰਭੀਰ ਜ਼ਖ਼ਮੀ

ਅਜਨਾਲਾ (ਅੰਮ੍ਰਿਤਸਰ), 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਨੇ ਵਿਆਹ ਵਾਲੇ...

Ad Position 21
No active advertisement
ਅਜੀਤ ਡੈਸਕ 17-09-2026

ਅਜਨਾਲਾ (ਅੰਮ੍ਰਿਤਸਰ), 17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਨੇ ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਨੂੰ ਅਚਾਨਕ ਮਾਤਮ ਵਿਚ ਬਦਲ ਦਿੱਤਾ। ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਸਵਾਰ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਰੇਸ਼ਮ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਪਿੰਡ ਚੱਕ ਡੋਗਰਾਂ ਵਜੋਂ ਹੋਈ ਹੈ। ਸਾਬਕਾ ਸਰਪੰਚ ਦਲਬੀਰ ਸਿੰਘ ਚੱਕ ਡੋਗਰਾਂ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਰੇਸ਼ਮ ਸਿੰਘ ਦੇ ਮਾਮੇ ਦੇ ਪੁੱਤਰ ਦਾ ਅੱਜ ਵਿਆਹ ਸੀ ਅਤੇ ਉਹ ਆਪਣੇ ਦੂਸਰੇ ਮਾਮੇ ਦੇ ਪੁੱਤਰ ਨਾਲ ਵਿਆਹ ਵਾਲੇ ਲਾੜੇ ਦੇ ਕੱਪੜੇ ਲੈਣ ਲਈ ਮੋਟਰਸਾਈਕਲ ’ਤੇ ਅਜਨਾਲਾ ਆ ਰਿਹਾ ਸੀ। ਇਸ ਦੌਰਾਨ ਅਜਨਾਲਾ ਨੇੜੇ ਇਕ ਜੁਗਾੜੂ ਰੇਹੜੀ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ।  ਉਨ੍ਹਾਂ ਦੱਸਿਆ ਕਿ ਪਰਿਵਾਰ ਵਲੋਂ ਜਿੱਥੇ ਵਿਆਹ ਦੀਆਂ ਖੁਸ਼ੀਆਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਉੱਥੇ ਹੀ ਹਾਦਸੇ ਦੀ ਖ਼ਬਰ ਮਿਲਦਿਆਂ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਅੱਗੇ ਦੱਸਿਆ ਕਿ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ । ਉਧਰ ਹਾਦਸੇ ਸ਼ੰਬੰਧੀ ਪੁਲਿਸ ਵਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮੱਲਾਂਵਾਲਾ ਰੇਲਵੇ ਟਰੈਕ ਕਿਸਾਨਾਂ ਕੀਤਾ ਜਾਮ,ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਅਗਲੀ ਖ਼ਬਰ ਸੜਕ ਹਾਦਸੇ ਵਿਚ ਨੋਜਵਾਨ ਦੀ ਮੌਤ
Ad Position 24