17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 77ਵੇਂ ਜਨਮ ਦਿਨ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਵਿਸ਼ੇਸ਼ ਅਰਦਾਸ ਦਾ ਆਯੋਜਨ

ਜਲੰਧਰ, 17 ਸਤੰਬਰ (ਦਵਿੰਦਰ) - ਡੇਰਾ ਸੱਚਖੰਡ ਬੱਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 77ਵੇਂ ਜਨਮ ਦਿਨ ਮੌਕੇ ਇਕ ਵਿਸ਼ੇਸ਼ ਅਰਦਾਸ ਦਾ ਆਯੋਜਨ...

Ad Position 21
No active advertisement
ਅਜੀਤ ਡੈਸਕ 17-09-2026

ਜਲੰਧਰ, 17 ਸਤੰਬਰ (ਦਵਿੰਦਰ) - ਡੇਰਾ ਸੱਚਖੰਡ ਬੱਲਾਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 77ਵੇਂ ਜਨਮ ਦਿਨ ਮੌਕੇ ਇਕ ਵਿਸ਼ੇਸ਼ ਅਰਦਾਸ ਦਾ ਆਯੋਜਨ ਕੀਤਾ ਗਿਆ। ਡੇਰਾ ਸੱਚਖੰਡ ਬੱਲਾਂ ਦੇ ਮੁੱਖ ਸੰਤ ਪਦਮਸ਼੍ਰੀ 108 ਸੰਤ ਨਿਰੰਜਨ ਦਾਸ ਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਦੇਸ਼ ਦੀ ਸੇਵਾ ਲਈ ਇਕ ਵਿਸ਼ੇਸ਼ ਅਰਦਾਸ ਦੀ ਅਗਵਾਈ ਕੀਤੀ। ਇਸ ਮੌਕੇ ਸੰਤ ਨਿਰੰਜਨ ਦਾਸ ਜੀ ਦੁਆਰਾ ਕੜਾਹ ਪ੍ਰਸ਼ਾਦ ਦੀ ਦੇਗ ਤਿਆਰ ਕਰਵਾਈ ਗਈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਦੇਸ਼ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਪ੍ਰਾਰਥਨਾ ਕੀਤੀ। ਮੌਜੂਦ ਸ਼ਰਧਾਲੂਆਂ ਨੇ ਵੀ ਪ੍ਰਾਰਥਨਾ ਵਿਚ ਸ਼ਾਮਿਲ ਹੋ ਕੇ ਪ੍ਰਧਾਨ ਮੰਤਰੀ ਨੂੰ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ।
ਇਸ ਸਮਾਗਮ ਵਿਚ ਪੰਜਾਬ ਸਰਕਾਰ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ ਕਲੇਰ, ਜਲੰਧਰ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਕਾਰੋਬਾਰੀ ਗੌਤਮ ਕੁਕਰੇਜਾ, ਭਾਜਪਾ ਆਗੂ ਦੀਪਕ ਤੇਲੂ, ਲਲਿਤ ਬੱਬੂ, ਹਿਮਾਂਸ਼ੂ ਸ਼ਰਮਾ, ਗੌਰਵ ਰਾਏ, ਚਿਰਾਗ, ਨੀਰਜ ਕੁਮਾਰ ਅਤੇ ਅਨੁਜ ਸ਼ਾਰਦਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸਾਰਿਆਂ ਨੇ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕਿਸਾਨ ਮਜਦੂਰ ਮੋਰਚੇ ਨੇ ਅੰਮ੍ਰਿਤਸਰ-ਦਿੱਲੀ ਕੌਮੀ ਰੇਲ ਮਾਰਗ ਤੋਂ ਚੁੱਕਿਆ ਧਰਨਾ ਅਗਲੀ ਖ਼ਬਰ ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ
Ad Position 24