ਨਵਾਂਸ਼ਹਿਰ, 17 ਸਤੰਬਰ (ਜਸਵੀਰ ਸਿੰਘ ਨੂਰਪੁਰ/ਹਰਮਿੰਦਰ ਸਿੰਘ ਪਿੰਟੂ) - ਮੀਰੀ ਪੀਰੀ ਖ਼ਾਲਸਾ ਮਾਰਚ ਦੇ ਤੀਸਰੇ ਪੜਾਅ ਤਹਿਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਏ ਮਾਰਚ ਦਾ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਨਵਾਂਸ਼ਹਿਰ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਜਥੇਦਾਰ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਨੇ ਆਖਿਆ ਕਿ ਦੁਆਬੇ ਦੀ ਧਰਤੀ ਦੇ ਲੋਕ ਇਸ ਸਮੇਂ ਜ਼ਮੀਨਾਂ ਵੇਚ ਕੇ ਵਿਦੇਸ਼ ਜਾਣ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਆਖਿਆ ਕਿ ਚਾਹੀਦਾ ਕਿ ਉਹ ਆਪਣੀ ਜ਼ਮੀਨ ਨਾਲ ਜੁੜੇ ਰਹਿਣ ਅਤੇ ਵਿਰਸੇ ਨਾਲ ਆਪਣੇ ਬੱਚਿਆਂ ਨੂੰ ਵੀ ਜੋੜਨ ।ਉਨ੍ਹਾਂ ਆਖਿਆ ਕਿ ਇਸ ਸਮੇਂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ। ਇਸ ਸਮੇਂ ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਕਮੇਟੀ, ਸੁਖਦੀਪ ਸਿੰਘ ਸੁਕਾਰ, ਬੀਬੀ ਗੁਰਪ੍ਰੀਤ ਕੌਰ ਥਿਆੜਾ ਤੋਂ ਇਲਾਵਾ ਹੋਰ ਸੰਗਤਾਂ ਮੌਜ਼ੂਦ ਸਨ।
ਤਾਜ਼ਾ ਖ਼ਬਰਾਂ
Free
ਮੀਰੀ ਪੀਰੀ ਖ਼ਾਲਸਾ ਮਾਰਚ ਦਾ ਨਵਾਂ ਸ਼ਹਿਰ ਚ ਹੋਇਆ ਭਰਵਾਂ ਸਵਾਗਤ
ਨਵਾਂਸ਼ਹਿਰ, 17 ਸਤੰਬਰ (ਜਸਵੀਰ ਸਿੰਘ ਨੂਰਪੁਰ/ਹਰਮਿੰਦਰ ਸਿੰਘ ਪਿੰਟੂ) - ਮੀਰੀ ਪੀਰੀ ਖ਼ਾਲਸਾ ਮਾਰਚ ਦੇ ਤੀਸਰੇ ਪੜਾਅ ਤਹਿਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਏ ਮਾਰਚ ਦਾ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਨਵਾਂਸ਼ਹਿਰ...
ਅਜੀਤ ਡੈਸਕ
17-09-2026