ਚੋਗਾਵਾਂ/ਅੰਮ੍ਰਿਤਸਰ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਐਲਾਨ ਕੀਤਾ ਹੈ ਕਿ ਚੋਣਾਂ ਦੌਰਾਨ ਕੀਤਾ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਪੂਰਾ ਨਾ ਕਰਨ ਦੇ ਰੋਸ ਵਜੋਂ 19 ਸਤੰਬਰ ਨੂੰ ਪੂਰੇ ਪੰਜਾਬ ਵਿਚ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸੇ ਲੜੀ ਤਹਿਤ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਨਿਵਾਸ ਸਥਾਨ ਅੱਗੇ ਭਰਵਾਂ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਮੈਡਮ ਛੀਨਾ ਨੇ ਕਿਹਾ ਕਿ 'ਆਪ' ਸਰਕਾਰ ਨੂੰ ਸੱਤਾ ਵਿਚ ਆਇਆਂ ਲੰਬਾ ਸਮਾਂ ਬੀਤ ਚੁੱਕਾ ਹੈ, ਪਰ ਚੋਣ ਵਾਅਦੇ ਅਜੇ ਤੱਕ ਵਫ਼ਾ ਨਹੀਂ ਹੋਏ। ਉਨ੍ਹਾਂ ਕਿਹਾ ਕਿ ਵਰਕਰਾਂ ਸਿਰ ਕੰਮ ਦਾ ਬੋਝ ਬਹੁਤ ਜ਼ਿਆਦਾ ਹੈ, ਪਰ ਉਸ ਦੇ ਬਦਲੇ ਵਰਕਰ ਨੂੰ 5,000 ਰੁਪਏ ਅਤੇ ਹੈਲਪਰ ਨੂੰ ਸਿਰਫ਼ 2,500 ਰੁਪਏ ਨਿਗੂਣਾ ਮਾਣਭੱਤਾ ਦਿੱਤਾ ਜਾ ਰਿਹਾ ਹੈ, ਜਿਸ ਨਾਲ ਇਸ ਮਹਿੰਗਾਈ ਦੇ ਦੌਰ ਵਿਚ ਪਰਿਵਾਰ ਦਾ ਗੁਜ਼ਾਰਾ ਕਰਨਾ ਅਸੰਭਵ ਹੈ। ਯੂਨੀਅਨ ਨੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਕੇ ਮਾਣਭੱਤਾ ਦੁੱਗਣਾ ਕੀਤਾ ਜਾਵੇ ਅਤੇ ਘੱਟੋ-ਘੱਟ ਉਜਰਤਾਂ ਲਾਗੂ ਕੀਤੀਆਂ ਜਾਣ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਅਕਤੂਬਰ ਦੇ ਪਹਿਲੇ ਹਫ਼ਤੇ ਸੰਗਰੂਰ ਵਿਖੇ ਸੂਬਾ ਪੱਧਰੀ ਮਹਾ-ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਮੈਡਮ ਛੀਨਾ ਨੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ 19 ਸਤੰਬਰ ਦੇ ਧਰਨੇ ਵਿਚ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਆਂਗਣਵਾੜੀ ਯੂਨੀਅਨ ਵਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਧਰਨਾ 19 ਸਤੰਬਰ ਨੂੰ
ਚੋਗਾਵਾਂ/ਅੰਮ੍ਰਿਤਸਰ, 17 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ...
ਅਜੀਤ ਡੈਸਕ
17-09-2026