ਅਜਨਾਲਾ, ਗੱਗੋਮਾਹਲ , (ਅੰਮ੍ਰਿਤਸਰ), 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਰਾਵੀ ਦਰਿਆ ਨੇੜੇ ਕਥਿਤ ਨਾਜਾਇਜ਼ ਮਾਈਨਿੰਗ ਸੰਬੰਧੀ ਬੀਤੀ ਸ਼ਾਮ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਵੀਡੀਓ ਜਾਰੀ ਕਰਨ ਤੋਂ ਬਾਅਦ ਰਮਦਾਸ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਮਜੀਠੀਆ ਵਲੋਂ ਸਾਂਝੀ ਕੀਤੀ ਗਈ ਵੀਡੀਓ ਵਿਚ ਅਜਨਾਲਾ ਖੇਤਰ ਨਾਲ ਸੰਬੰਧਿਤ ਇਕ ਨੌਜਵਾਨ ਵਲੋਂ ਰਾਵੀ ਦਰਿਆ ਵਿਚੋਂ ਰੇਤ ਦੀ ਕਥਿਤ ਨਾਜਾਇਜ਼ ਮਾਈਨਿੰਗ ਕੀਤੇ ਜਾਣ ਦੇ ਦੋਸ਼ ਲਗਾਏ ਗਏ ਸਨ। ਵੀਡੀਓ ਵਾਇਰਲ ਹੋਣ ਤੋਂ ਤੁਰੰਤ ਬਾਅਦ ਹਰਕਤ ਵਿਚ ਆਉਂਦਿਆਂ ਪੁਲਿਸ ਵਲੋਂ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਸ਼ੁਰੂ ਕੀਤੀ ਗਈ। ਇਸ ਉਪਰੰਤ ਰਮਦਾਸ ਥਾਣੇ ਵਿਚ ਮਾਮਲਾ ਦਰਜ ਕਰਕੇ ਪੁਲਿਸ ਵਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।