18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੰਜਾਬ ’ਚ ਡੋਰ ਟੂ ਡੋਰ ਮੁਹਿੰਮ ਚਲਾਏਗੀ ‘ਆਪ’- ਮਨੀਸ਼ ਸਿਸੋਦੀਆ

ਚੰਡੀਗੜ੍ਹ, 18 ਸਤੰਬਰ- ਅੱਜ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਆਪ’ ਪੰਜਾਬ ਵਿਚ ਡੋਰ ਟੂ ਡੋਰ ਮੁਹਿੰਮ ਚਲਾਏਗੀ ਤੇ ਘਰ ਘਰ ਜਾ ਕੇ ਮਾਨ ਸਰਕਾਰ ਵਲੋਂ ਕੀਤੇ ਕੰਮ ਲੋਕਾਂ ਨੂੰ ਦੱਸੇਗੀ।

Ad Position 21
No active advertisement
ਅਜੀਤ ਡੈਸਕ 18-09-2026

ਚੰਡੀਗੜ੍ਹ, 18 ਸਤੰਬਰ- ਅੱਜ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਆਪ’ ਪੰਜਾਬ ਵਿਚ ਡੋਰ ਟੂ ਡੋਰ ਮੁਹਿੰਮ ਚਲਾਏਗੀ ਤੇ ਘਰ ਘਰ ਜਾ ਕੇ ਮਾਨ ਸਰਕਾਰ ਵਲੋਂ ਕੀਤੇ ਕੰਮ ਲੋਕਾਂ ਨੂੰ ਦੱਸੇਗੀ। ਇਹ ਮੁਹਿੰਮ 20 ਸਤੰਬਰ ਤੋਂ ਸ਼ੁਰੂ ਹੋਵੇਗੀ ਤੇ ਇਸ ਵਿਚ 2 ਲੱਖ ਤੋਂ ਵੱਧ ਵਰਕਰ ਹਿੱਸਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਵੀਂ ਮੈਂਬਰਸ਼ਿਪ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਢੇ ਚਾਰ ਸਾਲਾਂ ਵਿਚ ਮਾਨ ਸਰਕਾਰ ਨੇ ਆਪਣੇ ਕੀਤੇ ਹੋਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਤੇ ਸਰਕਾਰ ਵਲੋਂ ਸ਼ਾਨਦਾਰ ਤੇ ਵੱਡੇ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ’ਤੇ ਭੋਰਸਾ ਜਤਾਇਆ ਹੈ ਤੇ ਲੋਕ ਮੁੱਖ ਮੰਤਰੀ ਦੇ ਕੰਮਾਂ ਤੋਂ ਖ਼ੁਸ਼ ਹਨ। ਭਾਜਪਾ ਦੀ ਯਾਤਰਾ ’ਤੇ ਬੋਲਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਯਾਤਰਾ ਕਰਨ ਵਾਲੇ ਪੰਜਾਬ ਦਾ ਅਪਮਾਨ ਕਰ ਰਹੇ ਹਨ ਤੇ ਭਾਜਪਾ ਸ਼ਾਸਤ ਸੂਬਿਆਂ ਤੋਂ ਹੀ ਪੰਜਾਬ ’ਚ ਨਸ਼ੇ ਦੀ ਸਪਲਾਈ ਹੁੰਦੀ ਹੈ ਤੇ ਉਹ ਕਿਸ ਮੂੰਹ ਨਾਲ ਇਹ ਯਾਤਰਾ ਕੱਢ ਰਹੇ ਹਨ। 

 

Ad Position 22
No active advertisement
ਪਿਛਲੀ ਖ਼ਬਰ ਅੱਜ ਦੁਪਹਿਰ 3 ਵਜੇ ਜਲੰਧਰ ਦੀਆਂ ਸੜਕਾਂ ’ਤੇ ਉਤਰੇਗੀ ‘ਆਪ’ ਅਗਲੀ ਖ਼ਬਰ ਡੀ.ਜੀ.ਪੀ. ਨੇ ਪੁਲਿਸ ਮੁਲਾਜ਼ਮ ਦੀ ਸ਼ਹਾਦਤ ਨੂੰ ਕੀਤਾ ਸਲਾਮ
Ad Position 24